06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਤੇ ਉਨ੍ਹਾਂ ਨੂੰ ਨੌਕਰੀਆਂ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ-ਡਾ. ਅਮਰ ਸਿੰਘ

ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਸਰਕਾਰਾਂ ਦੀਆਂ ਕੁਨੀਤੀਆਂ ਕਾਰਨ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਹੋਣ ਕਰਕੇ ਸਰਕਾਰੀ ਅਦਾਰਿਆਂ 'ਚੋਂ ਅਸਾਮੀਆਂ ਲਗਪਗ ਖ਼ਤਮ ਹੁੰਦੀਆਂ ਜਾ ਰਹੀਆਂ ਹਨ, ਜਿਸ ਕਰਕੇ ਬੇਰੁਜ਼ਗਾਰੀ ਵੱਧ ਰਹੀ ਹੈ, ਅਜਿਹੇ ਹਾਲਾਤਾਂ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸਾਂ ਨੂੰ ਤਰਜੀਹ ਦੇ ਕੇ ਸਵੈ ਰੁਜ਼ਗਾਰ ਦੇ ਜਰੀਏ ਸਮਾਜ ਵਿਚ ਆਪਣੇ ਆਪ ਨੂੰ ਸਥਾਪਤ ਕਰਨ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਲਾਲੀ ਵਲੋਂ ਸਰਹਿੰਦ ਵਿਚ ਐਮ.ਐਸ ਟਰੈਕਟਰਜ਼ ਦੇ ਸ਼ੁਰੂ ਕੀਤੇ ਨਵੇਂ ਕਾਰੋਬਾਰ ਦਾ ਉਦਘਾਟਨ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਚੇਰੀ ਵਿੱਦਿਆ ਹਾਸਲ ਕਰਨ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਅਦਾਰਿਆਂ ਵਿਚ ਨੌਕਰੀਆਂ ਦੇਣ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੁੰਦੀ ਹੈ, ਪਰ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ, ਜਿਸ ਕਰਕੇ ਨੌਜਵਾਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਕੁਰਾਹੇ ਪੈ ਰਹੇ ਹਨ | ਕਿਉਂਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਚੁੱਕੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਜਰੀਏ ਸਮਾਜ ਵਿਚ ਆਪਣੇ ਆਪ ਨੂੰ ਸਥਾਪਤ ਕਰਨ ਦੀ ਅਪੀਲ ਵੀ ਕੀਤੀ | ਇਸ ਤੋਂ ਪਹਿਲਾਂ ਲਾਲ ਸਿੰਘ ਲਾਲੀ ਨੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ |
ਇਸ ਮੌਕੇ 'ਤੇ ਜੀ.ਐਮ ਭੁਪਿੰਦਰ ਸ਼ਰਮਾ, ਇੰਦਰਜੀਤ ਸਿੰਘ, ਹਸਨਪ੍ਰੀਤ ਸਿੰਘ, ਵਿਸ਼ਾਲ ਪੁਰੀ ਪ੍ਰੀਤ ਟਰੈਕਟਰਜ਼ ਨਾਭਾ, ਸੰਜੀਵ ਦੱਤਾ ਪ੍ਰਧਾਨ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ, ਗੁਰਮੁੱਖ ਸਿੰਘ ਪੰਡਰਾਲੀ ਬਲਾਕ ਪ੍ਰਧਾਨ ਸਰਹਿੰਦ, ਜ਼ਿਲ੍ਹਾ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਭੁਪਿੰਦਰ ਸਿੰਘ ਬਧੌਛੀ, ਗੁਲਸ਼ਨ ਰਾਏ ਬੌਬੀ, ਕੌਂਸਲਰ ਅਰਵਿੰਦ ਸਿੰਗਲਾ, ਅਸ਼ੋਕ ਗੌਤਮ, ਹਰਵਿੰਦਰ ਸਿੰਘ ਇਕਬਾਲ ਨਗਰ, ਚਰਨਜੀਤ ਸਿੰਘ ਰਾਜੂ, ਹਰਸੇਵਕ ਸਿੰਘ, ਪਰਮਿੰਦਰ ਸਿੰਘ, ਅਸ਼ੋਕ ਸ਼ਰਮਾ, ਦਿਨੇਸ਼ ਕੁਮਾਰ ਲਵਲੀ, ਰਿੰਕੂ, ਨਰਿੰਦਰ ਸਿੰਘ, ਜਾਵੇਦ ਸ਼ਰਮਾ, ਗੁਰਜੀਤ ਸਿੰਘ, ਹਰਮਿੰਦਰ ਸਿੰਘ, ਵਿਪਨ ਕੁਮਾਰ, ਪ੍ਰੇਮ ਕਿ੍ਸ਼ਨ, ਰਾਕੇਸ਼ ਕੁਮਾਰ, ਨੀਲਮ ਰਾਣੀ, ਲਵਨੀਸ਼ ਕੁਮਾਰ, ਵਿੱਕੀ ਕੁਮਾਰ ਅਤੇ ਬਿੱਟੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਨੇ ਆਂਗਣਵਾੜੀ ਕੇਂਦਰ ਸਰਹਿੰਦ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਕਾਂਗਰਸ ਪਾਰਟੀ ਲਈ ਸੌਖਾ ਨਹੀਂ ਹੋਵੇਗਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।