06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭੱਦਲਥੂਹਾ 'ਚ ਮਹਿਲਾ ਦੀ ਮੌਤ ਦਾ ਮਾਮਲਾ ਗਰਮਾਇਆ

ਅਜੀਤ ਡੈਸਕ 05-04-2026
ਅਮਲੋਹ, 4 ਅਪ੍ਰੈਲ (ਕੇਵਲ ਸਿੰਘ, ਅੰਮਿ੍ਤ ਸਿੰਘ ਸ਼ੇਰਗਿੱਲ)-ਨਜ਼ਦੀਕੀ ਪਿੰਡ ਭੱਦਲਥੂਹਾ ਵਿਚ 2 ਅਪ੍ਰੈਲ ਨੂੰ ਮਹਿਲਾ ਰੁਪਿੰਦਰ ਕੌਰ ਦੀ ਭੇਦਭਰੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਮਿ੍ਤਕਾ ਰੁਪਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਪੇਕੇ ਪਿੰਡ ਦੇ ਵਸਨੀਕਾਂ ਵਲੋਂ ਅੱਜ ਥਾਣਾ ਅਮਲੋਹ ਅੱਗੇ ਧਰਨਾ ਦੇ ਕੇ ਸਹੁਰਾ ਪਰਿਵਾਰ 'ਤੇ ਕਤਲ ਦੇ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਪਰਿਵਾਰ ਮੁਤਾਬਿਕ ਉਨ੍ਹਾਂ ਨੂੰ ਪਹਿਲਾਂ ਫ਼ੋਨ ਉੱਪਰ ਰੁਪਿੰਦਰ ਕੌਰ ਨੂੰ ਅਟੈਕ ਹੋ ਜਾਣ ਦਾ ਸੁਨੇਹਾ ਦਿੱਤਾ ਗਿਆ, ਪਰ ਜਦੋਂ ਉਹ ਉਸ ਦੇ ਸਹੁਰੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਰੁਪਿੰਦਰ ਕੌਰ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਗੱਲ ਕਹੀ ਗਈ | ਪਰਿਵਾਰਕ ਮੈਂਬਰਾਂ ਨੇ ਸ਼ੱਕ ਜਿਤਾਇਆ ਕਿ ਰੁਪਿੰਦਰ ਕੌਰ ਨੂੰ ਗਲ ਘੁੱਟ ਕੇ ਮਾਰਿਆ ਗਿਆ ਹੈ, ਕਿਉਂਕਿ ਉਹ ਕਿਸੇ ਵੀ ਹਾਲਤ ਵਿਚ ਖ਼ੁਦਕੁਸ਼ੀ ਦਾ ਕਦਮ ਨਹੀਂ ਚੁੱਕ ਸਕਦੀ | ਇਸ ਮਾਮਲੇ ਸਬੰਧੀ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਿ੍ਤਕਾ ਦੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ
ਪਿਛਲੀ ਖ਼ਬਰ ਕੇਂਦਰ ਦੀਆਂ ਗ਼ਲਤ ਨੀਤੀਆਂ ਕਾਰਨ ਰਸੋਈ ਗੈਸ ਦੇ ਖਪਤਕਾਰ ਹੋ ਰਹੇ ਖੱਜਲ ਖ਼ੁਆਰ-ਸਲਾਣਾ ਅਗਲੀ ਖ਼ਬਰ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਕੱਲ੍ਹ ਦੀ ਮੁੱਖ ਮੰਤਰੀ ਰੈਲੀ ਦੇ ਵਿਰੋਧ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।