06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕੇਂਦਰ ਦੀਆਂ ਗ਼ਲਤ ਨੀਤੀਆਂ ਕਾਰਨ ਰਸੋਈ ਗੈਸ ਦੇ ਖਪਤਕਾਰ ਹੋ ਰਹੇ ਖੱਜਲ ਖ਼ੁਆਰ-ਸਲਾਣਾ

ਅਜੀਤ ਡੈਸਕ 05-04-2026
ਅਮਲੋਹ, 4 ਅਪ੍ਰੈਲ (ਗਿੱਲ)-ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਰਸੋਈ ਗੈਸ ਦੀ ਪੈਦਾ ਹੋਈ ਭਾਰੀ ਕਿੱਲਤ ਤੋਂ ਮਿਲਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਹੋਈ ਕਾਂਗਰਸ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ | ਸ. ਸਲਾਣਾ ਨੇ ਕਿਹਾ ਕਿ ਰਸੋਈ ਗੈਸ ਖਪਤਕਾਰਾਂ ਨੂੰ ਸਿਲੰਡਰਾਂ ਦੀ ਪ੍ਰਾਪਤੀ ਲਈ ਜਿਸ ਤਰ੍ਹਾਂ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ, ਉਸ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਰਸੋਈਆਂ ਵਿਚ ਪੈਦਾ ਹੋਏ ਇਸ ਸੰਕਟ ਦਾ ਹੱਲ ਕਰਨ ਲਈ ਸਰਕਾਰ ਨੂੰ ਤੁਰੰਤ ਜ਼ਰੂਰੀ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਸਪਲਾਈ ਚੇਨ ਨੂੰ ਦਰੁਸਤ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ, ਪਰ ਸਰਕਾਰ ਪ੍ਰਬੰਧ ਕਰਨ ਦੀ ਥਾਂ ਲੋਕਾਂ ਨੂੰ ਗੁੰਮਰਾਹ ਕਰਕੇ ਸਬਜ਼ਬਾਗ ਦਿਖਾ ਰਹੀ ਹੈ | ਉਨ੍ਹਾਂ ਕਿਹਾ ਕਿ ਜਨਤਾ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਹੈ ਅਤੇ ਹੁਣ ਗੈਸ ਦੀ ਕਿੱਲਤ ਨੇ ਆਮ ਆਦਮੀ ਦਾ ਜਿਊਣਾ ਹੋਰ ਮੁਸ਼ਕਿਲ ਕਰ ਦਿੱਤਾ ਹੈ | ਇਸ ਮੌਕੇ ਮੌਜੂਦ ਕਾਂਗਰਸੀ ਆਗੂਆਂ ਨੇ ਇਕਸੁਰ ਵਿਚ ਮੰਗ ਕੀਤੀ ਕਿ ਖਪਤਕਾਰਾਂ ਦੀ ਇਸ ਪ੍ਰੇਸ਼ਾਨੀ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਸ ਮੌਕੇ 'ਤੇ ਹੈਪੀ ਸੂਦ, ਗੁਰਪ੍ਰੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਗੁਰਧਨਪੁਰ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਗੁਰਬਚਨ ਕਾਹਨਪੁਰਾ, ਰਾਜਵਿੰਦਰ ਸਿੰਘ ਘੁਟੀਂਡ, ਸਸ਼ੀ ਸ਼ਰਮਾ, ਹਰਜਿੰਦਰ ਸਿੰਘ ਟਿੰਕਾ, ਲਵਪ੍ਰੀਤ ਕਾਹਨਪੁਰਾ, ਭੂਸ਼ਨ ਸ਼ਰਮਾ, ਕਮਲ ਲਾਡਪੁਰ, ਸੁੱਖਾ ਖੁੰਮਣਾ, ਸੁੱਖ ਰਾਏਪੁਰ, ਨੋਨਾ ਮਾਜਰੀ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਭੱਦਲਥੂਹਾ 'ਚ ਮਹਿਲਾ ਦੀ ਮੌਤ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।