07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਮੰਤਰੀ ਵਲੋਂ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨਿੰਦਣਯੋਗ-ਜਥੇਦਾਰ ਅਵਤਾਰ ਸਿੰਘ ਰਿਆ

ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਿਕਲੀ ਰਾਹੀਂ ਅਮਲੀ ਬੋਲਣ ਵਾਲੀ ਕੀਤੀ ਗਈ ਟਿੱਪਣੀ ਦੀ ਸਖ਼ਤ ਸ਼ਬਦਾਂ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਧਦੇ ਪ੍ਰਭਾਵ ਤੋਂ ਘਬਰਾ ਕੇ ਮੁੱਖ ਮੰਤਰੀ ਆਪਣੇ ਦਿਮਾਗ਼ੀ ਸੰਤੁਲਨ ਗੁਆ ਬੈਠੇ ਹਨ ਅਤੇ ਉਨ੍ਹਾਂ ਨੂੰ ਕਿਸੇ ਚੰਗੇ ਹਸਪਤਾਲ 'ਚੋਂ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ | ਜਥੇਦਾਰ ਰਿਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਇਸ ਤਰ੍ਹਾਂ ਦੀ ਹਲਕੀ ਤੇ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਨਾ ਸਿਰਫ਼ ਸਿਆਸੀ ਮਰਯਾਦਾ ਦੇ ਖ਼ਿਲਾਫ਼ ਹੈ, ਸਗੋਂ ਇਹ ਪੰਜਾਬ ਦੇ ਲੋਕਾਂ ਦੀ ਸੋਚ ਅਤੇ ਸੱਭਿਆਚਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ | ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਤੇ ਸਨਮਾਨਯੋਗ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਇਸ ਤਰ੍ਹਾਂ ਦੀ ਭਾਸ਼ਾ ਦੀ ਉਮੀਦ ਨਹੀਂ ਕੀਤੀ ਜਾ ਸਕਦੀ | ਭਾਈ ਰਿਆ ਨੇ ਦੋਸ਼ ਲਗਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ ਕਿਉਂਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਵਿਰੋਧੀਆਂ 'ਤੇ ਨਿਸ਼ਾਨੇ ਸਾਧ ਰਹੀ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੇ ਆਏ ਹਨ |
ਪਿਛਲੀ ਖ਼ਬਰ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦੀ ਮੰਨੇ-ਸਰਬਜੀਤ ਸਿੰਘ ਅਮਰਾਲਾ ਅਗਲੀ ਖ਼ਬਰ ਡੀ.ਬੀ.ਯੂ. ਅਮਰੀਕਾਸ ਨੂੰ ਐਨ.ਏ.ਬੀ ਵਲੋਂ ਏ+ ਦੇ ਬਰਾਬਰ ਮਾਨਤਾ-ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।