07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦੀ ਮੰਨੇ-ਸਰਬਜੀਤ ਸਿੰਘ ਅਮਰਾਲਾ

ਅਜੀਤ ਡੈਸਕ 05-04-2026
ਖਮਾਣੋਂ, 4 ਅਪ੍ਰੈਲ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸਹਿ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਨੇ ਕਿਹਾ ਕਿ ਆੜ੍ਹਤੀਆਂ ਦੀ ਹੜਤਾਲ ਕਾਰਨ ਇਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਕਣਕ ਦੀ ਫ਼ਸਲ ਮੰਡੀਆਂ ਵਿਚ ਜਲਦੀ ਹੀ ਪਹੁੰਚਣੀ ਸ਼ੁਰੂ ਹੋ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਮੌਸਮ ਵੀ ਖ਼ਰਾਬ ਰਹਿਣ ਦੀ ਸੰਭਾਵਨਾ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ, ਸਰਕਾਰ ਨੂੰ ਆੜ੍ਹਤੀਆਂ ਦੇ ਕਮਿਸ਼ਨ ਵਿਚ ਹਰਿਆਣਾ ਦੀ ਤਰਜ਼ 'ਤੇ ਤੁਰੰਤ ਵਾਧਾ ਕਰ ਦੇਣਾ ਚਾਹੀਦਾ ਹੈ ਤਾਂ ਜੋ ਮੰਡੀਆਂ ਵਿਚ ਕਿਸਾਨ ਪ੍ਰੇਸ਼ਾਨ ਨਾ ਹੋਣ |
ਪਿਛਲੀ ਖ਼ਬਰ ਅਮਲੋਹ 'ਚ ਸ੍ਰੀ ਸ਼ੀਤਲਾ ਮਾਤਾ ਦੇ 21ਵੇਂ ਸਾਲਾਨਾ ਉਤਸਵ ਮੌਕੇ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨਿੰਦਣਯੋਗ-ਜਥੇਦਾਰ ਅਵਤਾਰ ਸਿੰਘ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।