14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਪ੍ਰਭਾਵ ਕਾਰਨ ਬੌਖਲਾਹਟ 'ਚ-ਭੁੱਟਾ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਿੰਡ ਨੌਲੱਖਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 06-04-2026
ਫ਼ਤਹਿਗੜ੍ਹ ਸਾਹਿਬ/ਜਖਵਾਲੀ, 5 ਅਪ੍ਰੈਲ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਘਟੀਆ ਦਰਜੇ ਦੀ ਸਿਆਸਤ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਨੂੰ ਲੋਕਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਘਬਰਾ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਬੌਖਲਾਹਟ ਵਿਚ ਆ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਹਿਤਾਂ ਦੀ ਗੱਲ ਕਰਨ ਦੀ ਬਜਾਏ ਹਾਸੋਹੀਣੇ ਕਿਕਲੀਆਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ | ਸ. ਭੁੱਟਾ ਅੱਜ ਪਿੰਡ ਨੌਲੱਖਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਦੌੜਿਆ ਹੈ ਅਤੇ ਸੂਬੇ ਦੇ ਲੋਕ ਮੁੜ ਅਕਾਲੀ ਦਲ ਨੂੰ ਹੀ ਸੱਤਾ ਵਿਚ ਦੇਖਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਨੂੰ ਮਾੜੇ ਹਾਲਾਤਾਂ 'ਚੋਂ ਕੱਢ ਕੇ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਹ ਵੀ ਕਿਹਾ ਕਿ ਮੁੱਖ ਮੰਤਰੀ ਆਪਣੀਆਂ ਸਟੇਜਾਂ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਪ੍ਰਤੀ ਹਾਸੋਹੀਣੇ ਚੁਟਕਲੇ ਸੁਣਾ ਕੇ ਪੰਜਾਬੀਆਂ ਦੇ ਦਿਲਾਂ ਨੂੰ ਬਦਲ ਨਹੀਂ ਸਕਦੇ | ਇਸ ਮੌਕੇ 'ਤੇ ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ, ਕਰਨੈਲ ਸਿੰਘ ਨੌਲੱਖਾ, ਬਚਿੱਤਰ ਸਿੰਘ, ਜਗਦੀਸ਼ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ 'ਵਰਸਿਟੀ 'ਚ ਵਿਸ਼ਵ ਜਲ ਦਿਵਸ 2026 ਪਾਣੀ ਦੀ ਸੰਭਾਲ ਅਤੇ ਲਿੰਗਕ ਸਮਾਨਤਾ 'ਤੇ ਕੇਂਦਰਿਤ ਸਮਾਗਮ ਅਗਲੀ ਖ਼ਬਰ ਰਿਮਟ 'ਵਰਸਿਟੀ ਦੇ ਵਿਦਿਆਰਥੀਆਂ ਨੇ ਗਰਗ ਐਕ੍ਰੀਲਿਕਸ ਲਿਮਟਿਡ ਦਾ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।