14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗਊ ਸੇਵਾ ਸਮਿਤੀ ਅਮਲੋਹ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਮਾਸਟਰ ਮਨੋਹਰ ਲਾਲ, ਸ਼ਰਧਾਲੂ ਅਤੇ ਸਮਿਤੀ ਦੇ ਅਹੁਦੇਦਾਰ ਗਊ ਪੂਜਾ ਕਰਵਾਉਂਦੇ ਹੋਏ | ਤਸਵੀਰ: ਕੇਵਲ ਸਿੰਘ <br/> 06-04-2026
ਅਮਲੋਹ, 5 ਅਪ੍ਰੈਲ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮਿਤੀ ਦੇ ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਵਿਸ਼ੇਸ਼ ਗਊ ਪੂਜਾ ਕਰਵਾਈ ਗਈ |
ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਲਗਵਾ ਕੇ ਗਊ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਪੂਜਾ ਦੀ ਰਸਮ ਪੰਡਿਤ ਰੋਸ਼ਨ ਲਾਲ ਵਲੋਂ ਮੰਤਰਾਂ ਦੇ ਉਚਾਰਣ ਨਾਲ ਮਾਸਟਰ ਮਨੋਹਰ ਲਾਲ ਅਤੇ ਹੋਰ ਸੰਗਤਾਂ ਤੋਂ ਵਿਧੀਵਤ ਤਰੀਕੇ ਨਾਲ ਕਰਵਾਈ ਗਈ | ਇਸ ਮੌਕੇ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਨੇ ਦੱਸਿਆ ਕਿ ਹਰ ਮਹੀਨੇ ਦੀ ਪੂਰਨਮਾਸ਼ੀ ਅਤੇ ਮੱਸਿਆ ਨੂੰ ਗਊਸ਼ਾਲਾ ਵਿਚ ਗਊ ਪੂਜਾ ਕਰਵਾ ਕੇ ਨਗਰ ਖੇੜੇ ਅਤੇ ਵਿਸ਼ਵ ਸ਼ਾਂਤੀ ਦੀ ਅਰਦਾਸ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਗਊ ਭਗਤ ਗਊ ਪੂਜਾ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਫਲ, ਮਿਠਾਈ ਅਤੇ ਹੋਰ ਪ੍ਰਸਾਦ ਵੰਡਿਆ ਗਿਆ | ਇਸ ਮੌਕੇ ਸਰਪ੍ਰਸਤ ਪ੍ਰੇਮ ਚੰਦ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਡਾ. ਅਮਰਜੀਤ ਸਿੰਘ ਅਨੇਤਾ, ਗਿਆਨ ਚੰਦ ਗਰਗ, ਸੁਰੇਸ ਕੁਮਾਰ ਲੁਟਾਵਾ, ਬਲਵੀਰ ਸਿੰਘ, ਦਿਨੇਸ਼ ਗੋਇਲ, ਸਰਬਜੀਤ ਕੌਰ ਅਤੇ ਸਿਮਰਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਆਪਕਾਂ ਲਈ ਜਾਨਲੇਵਾ ਸਾਬਿਤ ਹੋ ਰਿਹਾ ਗੈਰ-ਵਿੱਦਿਅਕ ਕੰਮਾਂ ਦਾ ਬੋਝ-ਡੀ.ਟੀ.ਐਫ. ਅਗਲੀ ਖ਼ਬਰ ਹੰਸਲਾ ਨਦੀ ਦੀ ਰੱਖਿਆ ਲਈ ਯਤਨਸ਼ੀਲ ਐਡ. ਸੁਨੈਨਾ ਥੰਮਨ ਦਾ ਸਰਹਿੰਦ 'ਚ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।