15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਸਵਿੰਦਰ ਸਿੰਘ ਹਰਗਣਾਂ ਖੇੜੀ ਸਰਕਲ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 06-04-2026
ਖਮਾਣੋਂ, 5 ਅਪ੍ਰੈਲ (ਜੋਗਿੰਦਰ ਪਾਲ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਹਰਗਣਾਂ ਵਿਖੇ ਬਲਾਕ ਪ੍ਰਧਾਨ ਖਮਾਣੋਂ ਜਗਜੀਤ ਸਿੰਘ ਸੋਹੀ ਨਾਨੋਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਜੱਸੀ ਹਰਗਣਾਂ ਨੂੰ ਖੇੜੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਗਈ ਜਿੱਥੇ ਕੁਦਰਤ ਦੀ ਕਰੋਪੀ ਨੇ ਕਿਸਾਨਾਂ ਦੀ ਨੀਂਦ ਉਡਾ ਰੱਖੀ ਹੈ ਉੱਥੇ ਕਿਸਾਨਾਂ ਨੂੰ ਸਰਕਾਰਾਂ ਦੇ ਜਬਰ ਤੇ ਕਹਿਰ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ਮੌਕੇ ਗੁਰਿੰਦਰ ਸਿੰਘ ਭੰਗੂ ਨੇ ਵੀ ਪੰਜਾਬ ਸਰਕਾਰ ਦੇ ਝੂਠ ਪ੍ਰਚਾਰ ਦਾ ਪਰਦਾਫਾਸ਼ ਕਰਦੇ ਹੋਏ ਦੱਸਿਆ ਕਿ ਗੰਨੇ ਕਾਸ਼ਤਕਾਰਾਂ ਦੇ ਸਹਿਕਾਰੀ ਮਿੱਲਾਂ ਵੱਲ ਕਰੋੜਾਂ ਰੁਪਏ ਦੀ ਰਾਸ਼ੀ ਖੜ੍ਹੀ ਹੈ ਅਤੇ ਜਿਹੜੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ 68 ਰੁਪਏ 50 ਪੈਸੇ ਪੰਜਾਬ ਸਰਕਾਰ ਨੇ ਦੇਣੇ ਹਨ ਉਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਉਲਟਾ ਮੁੱਖ ਮੰਤਰੀ ਪੰਜਾਬ ਕਿਸਾਨਾਂ ਨੂੰ ਆਪਣੀਆਂ ਸਪੀਚਾਂ ਰਾਹੀਂ ਗਾਲ੍ਹਾਂ ਕੱਢਦੇ ਹਨ | ਇਸ ਮੌਕੇ ਜਗਜੀਤ ਸਿੰਘ ਸੋਹੀ, ਜਗਤਾਰ ਸਿੰਘ ਨਰੈਣਾ, ਕੁਲਦੀਪ ਸਿੰਘ ਲੁਹਾਰ ਮਾਜਰਾ, ਬਹਾਦਰ ਸਿੰਘ ਸੋਹੀ, ਹਰਬੰਸ ਸਿੰਘ ਨਾਨੋਵਾਲ, ਜਸਵੰਤ ਸਿੰਘ, ਜੁਝਾਰ ਸਿੰਘ ਹਰਗਣਾਂ, ਗੁਰਜੀਤ ਸਿੰਘ ਮੋਹਣ ਮਾਜਰਾ, ਬੂਟਾ ਸਿੰਘ ਬਾਠਾਂ, ਮਨਪ੍ਰੀਤ ਸਿੰਘ ਨਰੈਣਾ, ਰਣਜੀਤ ਸਿੰਘ ਰਾਣਾ, ਤਪਿੰਦਰ ਸਿੰਘ ਗਿੱਲ, ਬੇਅੰਤ ਸਿੰਘ, ਕਰਨੈਲ ਸਿੰਘ ਹਰਗਣਾਂ, ਦਰਸ਼ਨ ਸਿੰਘ ਪ੍ਰਧਾਨ, ਗੁਰਮੇਲ ਸਿੰਘ, ਸਵਰਨ ਸਿੰਘ ਅਤੇ ਬਲਵੀਰ ਸਿੰਘ ਆਦਿ ਕਿਸਾਨ ਹਾਜ਼ਰ
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਲਾਇਨਜ਼ ਮਾਡਲ ਸਕੂਲ ਅਕਾਦਮਿਕ ਸੈਸ਼ਨ ਸ਼ੁਰੂਆਤ ਮੌਕੇ ਕਰਵਾਇਆ ਯੱਗ ਅਗਲੀ ਖ਼ਬਰ ਬਲਵਿੰਦਰ ਸਿੰਘ ਸਿੱਧੂ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।