22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਡਾ. ਦੀਪਕ ਸਿੰਗਲਾ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਸਨਮਾਨਿਤ

ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਈਕੋ ਕੰਜ਼ਰਵ ਫਾਊਾਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਨੂੰ ਸਨਮਾਨਿਤ ਕਰਦੇ ਹੋਏ ਅਤੇ ਹੋਰ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 07-04-2026
ਅਮਲੋਹ, 6 ਅਪ੍ਰੈਲ (ਕੇਵਲ ਸਿੰਘ)-ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵਲੋਂ ਈਕੋ ਕੰਜ਼ਰਵ ਫਾਊਾਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਨੂੰ ਸਮਾਜ ਭਲਾਈ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਨ.ਜੀ.ਓ. ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਦੇ ਨਾਲ ਹੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਵੀ ਸੰਸਥਾ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਚੇਅਰਮੈਨ ਡਾ. ਦੀਪਕ ਸਿੰਗਲਾ ਨੇ ਕਿਹਾ ਕਿ ਅੱਜ ਮਿਲਿਆ ਮਾਣ-ਸਨਮਾਨ ਉਨ੍ਹਾਂ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਇਹ ਸਨਮਾਨ ਉਨ੍ਹਾਂ ਨੂੰ ਹੋਰ ਵਧੇਰੇ ਸਮਾਜ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕਰੇਗਾ | ਇਸ ਨਿਯੁਕਤੀ 'ਤੇ ਸਮਾਜ ਸੇਵਕ ਬਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਡਾ. ਦੀਪਕ ਸਿੰਗਲਾ ਨੂੰ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਬਲਾਕ ਸੰਮਤੀ ਸਰਹਿੰਦ ਵਿਖੇ ਭੁਪਿੰਦਰ ਕੌਰ ਰਿਊਣਾ ਨੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਭੱਟੀ ਫਾਰਮ ਸਰਹਿੰਦ ਵਿਖੇ ਭਾਜਪਾ ਦਾ 47ਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।