22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਧਿਆਤਮਿਕ ਸਮਾਗਮ

ਅਜੀਤ ਡੈਸਕ 07-04-2026
ਅਮਲੋਹ, 6 ਅਪ੍ਰੈਲ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਨਵੇਂ ਵਿੱਦਿਅਕ ਸੈਸ਼ਨ (2026-27) ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਅਧਿਆਤਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਵਾਮੀ ਵਿਆਸਾਨੰਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਓਟ-ਆਸਰੇ ਨਾਲ ਕੀਤਾ ਗਿਆ | ਸਵਾਮੀ ਵਿਆਸਾਨੰਦ ਨੇ ਕਿਹਾ ਕਿ ਵਿੱਦਿਆ ਦਾ ਅਸਲ ਮਕਸਦ ਸਿਰਫ਼ ਡਿਗਰੀਆਂ ਪ੍ਰਾਪਤ ਕਰਨਾ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕ ਚੇਤਨਾ ਪੈਦਾ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ, ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਨ ਨਾਲ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਵਿਧਾਇਕ ਰੁਪਿੰਦਰ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ 'ਆਪ' ਸਰਕਾਰ-ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।