22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਵਿਧਾਇਕ ਰੁਪਿੰਦਰ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਸ਼ਰਧਾਲੂਆਂ ਨੂੰ ਰਵਾਨਾ ਕਰਨ ਮੌਕੇ | ਅਜੀਤ ਤਸਵੀਰ <br/> 07-04-2026
ਬਸੀ ਪਠਾਣਾਂ, 6 ਅਪ੍ਰੈਲ (ਐਚ.ਐਸ.ਗੌਤਮ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਬਸੀ ਪਠਾਣਾਂ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 49 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਸ਼ਨ ਕਰਨਗੇ ਅਤੇ ਸਰਕਾਰ ਵਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ 'ਆਪ' ਆਗੂ ਰਾਜਪੁਰੀ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਅੰਮਿ੍ਤਪਾਲ ਬਾਜਵਾ, ਰਾਜਵੰਤ ਸਿੰਘ, ਅਮਰੀਕ ਸਿੰਘ ਤੋਂ ਇਲਾਵਾ
ਪਿਛਲੀ ਖ਼ਬਰ ਸਟੇਟ ਟੀਕਾਕਰਨ ਅਫ਼ਸਰ ਡਾ. ਮੰਜੂ ਬਾਂਸਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਅਗਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਧਿਆਤਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।