20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਮਗੜ੍ਹ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦੇ ਨਵਨਿਯੁਕਤ ਬਲਾਕ ਪ੍ਰਧਾਨਾਂ ਸਰਬਜੀਤ ਸਿੰਘ ਜੀਤੀ ਅਤੇ ਅਮੀ ਚੰਦ ਭਟੇੜੀ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਜੋਗਿੰਦਰ ਪਾਲ <br/> 10-04-2026
ਖਮਾਣੋਂ, 9 ਅਪ੍ਰੈਲ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਪਾਰਟੀ ਦੇ ਦੂਜੀ ਵਾਰ ਨਵੇਂ ਬਣੇ ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ ਅਤੇ ਬਲਾਕ ਪ੍ਰਧਾਨ ਬਸੀ ਪਠਾਣਾਂ ਅਮੀ ਚੰਦ ਭਟੇੜੀ ਦਾ ਹਲਕੇ ਦੀ ਸਮੁੱਚੀ ਟੀਮ ਨਾਲ ਸਨਮਾਨ ਕੀਤਾ ਗਿਆ | ਇਸ ਦੌਰਾਨ ਉਕਤ ਨਵਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ | ਜੀਤੀ ਅਤੇ ਭਟੇੜੀ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਦੀ ਤਰ੍ਹਾਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਣੇ ਯਤਨ ਜਾਰੀ ਰੱਖਣਗੇ | ਇਸ ਮੌਕੇ ਡਾ. ਨਰੇਸ਼ ਚੌਹਾਨ ਸੀਨੀਅਰ ਆਗੂ, ਨਾਜਰ ਸਿੰਘ ਰੱਤੋਂ ਪ੍ਰਧਾਨ ਬਲਾਕ ਕਿਸਾਨ ਸੈੱਲ, ਐਡਵੋਕੇਟ ਹਰਨੇਕ ਸਿੰਘ ਦੀਵਾਨਾ, ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਪ੍ਰੀਤਮ ਸਿੰਘ ਬਾਜਵਾ, ਹਰਮਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮੇਵਾ ਸਿੰਘ ਧਨੌਲਾ, ਜਨਰਲ ਸਕੱਤਰ ਹਰਦੀਪ ਸਿੰਘ ਬਦੇਸ਼ਾ, ਹਰਪਿੰਦਰ ਸਿੰਘ ਕਾਂਗਰਸ ਸੇਵਾ ਦਲ, ਗੁਰਪ੍ਰੀਤ ਸਿੰਘ ਗੋਪੀ, ਗੁਰਚਰਨ ਸਿੰਘ ਚੰਨੀ ਬਲਾਕ ਪ੍ਰਧਾਨ ਸੇਵਾ ਦਲ, ਪਰਮਜੀਤ ਸਿੰਘ ਬਾਗੜੀ, ਇੰਦਰਜੀਤ ਸਿੰਘ ਦੀਵਾਨਾ ਅਤੇ ਹਰਪ੍ਰੀਤ ਸਿੰਘ ਬੇਲਾ ਨੇ ਕਿਹਾ ਕਿ ਉਕਤ ਆਗੂਆਂ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਂਡ ਵਲੋਂ ਬਲਾਕ ਖਮਾਣੋਂ ਦਾ ਦੂਜੀ ਵਾਰ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਦੋਵਾਂ
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।