20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ਼੍ਰੋਮਣੀ ਅਕਾਲੀ ਦਲ ਨੇ ਸੰਗਤਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ ਕਰਵਾਏ

ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਰਵਾਨਾ ਸੰਗਤਾਂ ਦਾ ਸਵਾਗਤ ਕਰਦੇ ਹੋਏ ਅਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਸਮੇਂ ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਪਰਮਿੰਦਰ ਸਿੰਘ ਸਲਾਣਾ ਤੇ ਹੋਰ | ਅਜੀਤ ਤਸਵੀਰਾਂ <br/> 10-04-2026
ਮੰਡੀ ਗੋਬਿੰਦਗੜ੍ਹ, 9 ਅਪ੍ਰੈਲ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਕੇਵਲ ਸਿਆਸੀ ਪਾਰਟੀ ਵਜੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਪਹਿਰੇਦਾਰੀ ਹੀ ਨਹੀਂ ਕਰ ਰਹੀ, ਸਗੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਅਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਅਤੇ ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਨੇ ਅੱਜ ਇੱਥੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰ ਕਰਕੇ ਵਾਪਸ ਪਹੁੰਚੀਆਂ ਸੰਗਤਾਂ ਦਾ ਸਵਾਗਤ ਕਰਦਿਆਂ ਇਸ ਮਹਾਨ ਕਾਰਜ ਵਿਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇਲਾਕੇ ਦੀਆਂ ਸੰਗਤਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਬੱਸਾਂ ਰਾਹੀਂ ਲਿਜਾਇਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੂੰ ਰਸਤੇ ਵਿਚ ਆਉਂਦੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਵੀ ਦਰਸ਼ਨ ਕਰਵਾਏ ਗਏ ਤਾਂ ਜੋ ਸੰਗਤਾਂ ਨੂੰ ਆਪਣੇ ਗੌਰਵਮਈ ਇਤਿਹਾਸ ਬਾਰੇ ਵਧੇਰੇ ਜਾਣਕਾਰੀ ਮਿਲ ਸਕੇ | ਇਸ ਮੌਕੇ 'ਤੇ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ ਅਤੇ ਉਦਯੋਗਪਤੀ ਪਰਮਿੰਦਰ ਸਿੰਘ ਸਲਾਣਾ ਵਲੋਂ ਇਸ ਮਹਾਨ ਕਾਰਜ ਵਿਚ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਰਾਜਵੰਤ ਸਿੰਘ ਮਾਨ, ਰਾਜਵਿੰਦਰ ਸਿੰਘ ਭੰਗੂ, ਗੁਰਮੀਤ ਸਿੰਘ ਭਾਂਬਰੀ, ਜਸਮੇਲ ਸਿੰਘ ਭਾਂਬਰੀ, ਗੁਰਜੰਟ ਸਿੰਘ ਧਰਮਗੜ੍ਹ, ਬੱਬੂ ਡਡਹੇੜੀ, ਸਿਮਰਨਜੀਤ ਸਿੰਘ ਡਿਪਟੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਤਿੰਦਰ ਸਿੰਘ ਬੱਬੂ ਬਰਵਾਲੀ ਦੇ ਦੂਜੀ ਵਾਰ ਬਸਪਾ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਰਕਰਾਂ ਤੇ ਅਹੁਦੇਦਾਰਾਂ 'ਚ ਖ਼ੁਸ਼ੀ ਦ... ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।