18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਲਕਾ ਬਸੀ ਪਠਾਣਾਂ ਵਿਚ ਅੱਜ ਹੋਣ ਵਾਲੀ ਪੰਜਾਬ ਬਚਾਓ ਰੈਲੀ ਮੁਲਤਵੀ-ਦਰਬਾਰਾ ਸਿੰਘ ਗੁਰੂ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸਰਬਜੀਤ ਸਿੰਘ ਝਿੰਜਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਤੇ ਹੋਰ ਆਗੂ, ਪੰਜਾਬ ਬਚਾਓ ਰੈਲੀ ਮੁਲਤਵੀ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 10-04-2026
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡ ਨੰਦਪੁਰ ਕਲੌੜ ਦੇ ਸਟੇਡੀਅਮ ਵਿਚ 10 ਅਪ੍ਰੈਲ ਨੂੰ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਰੈਲੀ ਵਾਲੀ ਥਾਂ ਹਲਕਾ ਬਸੀ ਪਠਾਣਾਂ ਦੇ ਪਿੰਡ ਨੰਦਪੁਰ ਕਲੌੜ ਦੇ ਸਟੇਡੀਅਮ ਵਿਚ ਮੀਂਹ ਦਾ ਪਾਣੀ ਭਰ ਗਿਆ ਸੀ, ਹਾਲਾਂਕਿ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਟਰੈਕਟਰਾਂ ਦੀ ਮਦਦ ਨਾਲ ਸਟੇਡੀਅਮ 'ਚੋਂ ਪਾਣੀ ਕੱਢ ਦਿੱਤਾ ਗਿਆ ਸੀ, ਪ੍ਰੰਤੂ ਬੀਤੀ ਰਾਤ ਹੋਈ ਬਾਰਸ਼ ਕਾਰਨ ਸਟੇਡੀਅਮ ਵਿਚ ਫਿਰ ਤੋਂ ਪਾਣੀ ਜਮ੍ਹਾਂ ਹੋਣ ਨਾਲ ਚਿੱਕੜ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਨੂੰ ਵੇਖਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ 10 ਅਪ੍ਰੈਲ ਨੂੰ ਕੀਤੀ ਜਾਣ ਵਾਲੀ ਰੈਲੀ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ ਅਤੇ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਵਲੋਂ ਪਿਛਲੇ ਡੇਢ ਮਹੀਨੇ ਤੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ | ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਬੜੀ ਮਿਹਨਤ ਕੀਤੀ ਹੈ, ਪਰ ਮੌਸਮ ਦੀ ਖ਼ਰਾਬੀ ਕਾਰਨ ਸਾਨੂੰ ਇਹ ਰੈਲੀ ਮੁਲਤਵੀ ਕਰਨੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਰੈਲੀ ਸਬੰਧੀ ਛੇਤੀ ਹੀ ਦੁਬਾਰਾ ਸਮਾਂ ਲਿਆ ਜਾਵੇਗਾ | ਇਸ ਮੌਕੇ 'ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਅਕਾਲੀ ਜਥਾ, ਪ੍ਰਦੀਪ ਸਿੰਘ ਕਲੌੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਰਕਲ ਪ੍ਰਧਾਨ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਮੁਖ ਸਿੰਘ ਪੰਡਰਾਲੀ ਬਲਾਕ ਸਰਹਿੰਦ ਤੇ ਗੁਰਬਰਿੰਦਰ ਭਗੜਾਣਾ ਬਲਾਕ ਖੇੜਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਇਕ ਰੋਜ਼ਾ ਉੱਦਮੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।