18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜਨਗਣਨਾ-2027 ਸੰਬੰਧੀ ਕਰਵਾਈ ਤਿੰਨ ਦਿਨਾ ਦੀ ਫੀਲਡ ਟਰੇਨਰਾਂ ਦੀ ਸਿਖਲਾਈ ਵਰਕਸ਼ਾਪ

ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫ਼ਸਰ ਫ਼ਤਹਿਗੜ੍ਹ ਸਾਹਿਬ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਅਜੀਤ ਤਸਵੀਰ <br/> 10-04-2026
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜਨਗਣਨਾ-2027 ਸਬੰਧੀ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ | ਇਸ ਟ੍ਰੇਨਿੰਗ ਵਿਚ ਜਨਗਣਨਾ ਵਿਭਾਗ ਵਲੋਂ ਰੇਨੂੰ, ਸਹਾਇਕ ਡਾਇਰੈਕਟਰ ਸੈਸੰਜ ਓਪਰੇਸ਼ਨ ਪੰਜਾਬ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੱਖੇ ਗਏ 2 ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਤੇ ਦੀਪਕ ਕੁਮਾਰ ਵਲੋਂ 21 ਫੀਲਡ ਟ੍ਰੇਨਰਾਂ ਨੂੰ ਸਿਖਾਲਾਈ ਦਿੱਤੀ ਗਈ | ਇਨ੍ਹਾਂ ਫੀਲਡ ਟ੍ਰੇਨਰਾਂ ਵਲੋਂ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਤਹਿਸੀਲ/ਚਾਰਜ ਪੱਧਰ ਤੇ ਟ੍ਰੇਨਿੰਗ ਦਿੱਤੀ ਜਾਵੇਗੀ | ਜ਼ਿਲ੍ਹੇ ਵਿਚ ਸੈਸੰਜ-2027 ਦੇ ਕੰਮ ਲਈ ਰੱਖੇ ਗਏ ਮਾਸਟਰ ਟ੍ਰੇਨਰਾਂ ਵਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪਹਿਲੀ ਵਾਰ ਇਹ ਜਨਗਣਨਾ ਡਿਜੀਟਲ ਮੋਡ ਵਿਚ ਕੀਤੀ ਜਾਵੇਗੀ | ਇਸ ਜਨਗਣਨਾ ਵਿਚ 'ਸੈਲਫ ਇਨੁਮੀਰੇਸ਼ਨ' ਦੇ ਕੰਮ ਵਜੋਂ ਪਹਿਲ ਕੀਤੀ ਗਈ | ਜਿਸ ਵਿਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕਦਾ ਹੈ | ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ ਤੋਂ 13 ਜੂਨ ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ | ਇਸ ਵਰਕਸ਼ਾਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਜਾ ਸਿਆਲ ਗਰੇਵਾਲ, ਦਫ਼ਤਰ ਉਪ ਅਰਥ ਤੇ ਅੰਕੜਾ ਸਲਾਹਕਾਰ ਵਲੋਂ ਹਰਮਨਦੀਪ ਕੌਰ, ਸਹਾਇਕ ਖੋਜ ਅਫਸਰ ਇਕਬਾਲ ਸਿੰਘ, ਸਹਾਇਕ ਖੋਜ ਅਫਸਰ ਅਮਨਿੰਦਰ ਸਿੰਘ, ਯੰਗ ਪ੍ਰੋਫੈਸ਼ਨਲ ਬਲਜਿੰਦਰ ਸਿੰਘ, ਜੂਨੀਅਰ ਯੰਗ ਪ੍ਰੋਫੈਸ਼ਨਲ ਮਨੀਸ਼ ਕੁਮਾਰ, ਅਕਾਊਾਟੈਂਟ ਨਰਿੰਦਰ ਕੌਰ ਅਤੇ ਸਮੂਹ ਫੀਲਡ ਟ੍ਰੇਨਰ ਨੇ ਭਾਗ ਲਿਆ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ 'ਅਗਰਬੱਤੀ ਬਣਾਉਣ ਲਈ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰਿਸਾਈਕਲਿੰਗ' ਵਿਸ਼ੇ 'ਤੇ ਤਿੰਨ ਦਿਨਾਂ ਵਰਕਸ਼ਾ... ਅਗਲੀ ਖ਼ਬਰ ਪਿੰਡ ਚਨਾਰਥਲ ਦੀ ਖੁਸ਼ਮਨਜੋਤ ਕੌਰ ਚੀਮਾ ਨੇ ਪੰਜਾਬ ਦਾ ਮਾਣ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।