06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ੋਭਾ ਯਾਤਰਾ 'ਚ ਸ਼ਿਰਕਤ ਕਰਨ ਵਾਲੀਆਂ ਮਾਵਾਂ-ਭੈਣਾਂ ਨੂੰ ਸ਼ਾਲਾਂ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 11-04-2026
ਅਮਲੋਹ, 10 ਅਪ੍ਰੈਲ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਲੋਂ ਇਕ ਵੱਡੀ ਪਹਿਲ ਕਰਦਿਆਂ ਇਲਾਕੇ ਦੀਆਂ ਮਾਵਾਂ-ਭੈਣਾਂ ਨੂੰ ਵਿਸ਼ੇਸ਼ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ | ਇਹ ਮਾਣ-ਸਨਮਾਨ ਉਨ੍ਹਾਂ ਮਾਵਾਂ-ਭੈਣਾਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਸ੍ਰੀ ਸ਼ੀਤਲਾ ਮਾਤਾ ਮੰਦਿਰ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਕੇ ਯਾਤਰਾ ਦੀ ਸ਼ਾਨ ਨੂੰ ਵਧਾਇਆ ਸੀ | ਇਸ ਮੌਕੇ 'ਤੇ ਕਥਾਵਾਚਕ ਮਹੰਤ ਪਿ੍ਅੰਕਾ ਬਾਬਾ ਪਠਾਨਕੋਟ ਵਾਲਿਆਂ ਵਲੋਂ ਸਨਮਾਨ ਦਿੱਤਾ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਵਿਨੈ ਪੁਰੀ ਨੇ ਦੱਸਿਆ ਕਿ ਕਰੀਬ 400 ਮਾਵਾਂ-ਭੈਣਾਂ ਨੂੰ ਸਨਮਾਨਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਮੰਦਿਰ ਵਿਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਮਹਾਪੁਰਾਣ ਦੌਰਾਨ ਰੋਜ਼ਾਨਾਂ ਕਰੀਬ 50 ਮਾਵਾਂ-ਭੈਣਾਂ ਨੂੰ ਗਰਮ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਮਾਵਾਂ-ਭੈਣਾਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦੇ ਮਨ ਨੂੰ ਬਹੁਤ ਜ਼ਿਆਦਾ ਸਕੂਨ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਸ਼ੀਤਲਾ ਮਾਤਾ ਮੰਦਿਰ ਵਲੋਂ ਦਿੱਤਾ ਗਿਆ ਇਹ ਮਾਣ-ਸਨਮਾਨ ਉਹ ਹਮੇਸ਼ਾ ਯਾਦ ਰੱਖਣਗੀਆਂ ਅਤੇ ਇਸ ਲਈ ਉਹ ਮਾਤਾ ਰਾਣੀ ਟਰੱਸਟ ਅਤੇ ਮੰਦਿਰ ਕਮੇਟੀ ਦਾ ਧੰਨਵਾਦ ਕਰਦੀਆਂ ਹਨ | ਇਸ ਮੌਕੇ ਸ੍ਰੀ ਸ਼ੀਤਲਾ ਮਾਤਾ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਪੁਰੀ ਨੇ ਕਿਹਾ ਕਿ ਮਾਵਾਂ-ਭੈਣਾਂ ਸਾਡੇ ਸਮਾਜ ਦੀਆਂ ਸਤਿਕਾਰਯੋਗ ਹਸਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਨ੍ਹਾਂ ਦਾ ਮਾਣ-ਸਨਮਾਨ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਰਣਨੀਤੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ-ਭੁੱਟਾ ਅਗਲੀ ਖ਼ਬਰ ਬਹੁਮੰਤਵੀ ਸਹਿਕਾਰੀ ਸਭਾ ਕੋਟਗੁਰੂ ਦੀ ਚੋਣ 'ਚ ਸਰਬਸੰਮਤੀ ਨਾਲ ਜਸਪਾਲ ਸਿੰਘ ਰੰਧਾਵਾ ਪ੍ਰਧਾਨ ਤੇ ਗੁਰਮੀਤ ਸਿੰਘ ਕੁਲੜੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।