06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਣਪਛਾਤੇ ਵਿਅਕਤੀ ਗੱਡੀ 'ਤੇ ਫਾਇਰ ਕਰ ਕੇ ਹੋਏ ਫ਼ਰਾਰ

ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਜੋਤੀ ਐਨਕਲੇਵ 'ਚ ਅਣਪਛਾਤੇ ਵਿਅਕਤੀ ਇਕ ਗੱਡੀ 'ਤੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਹਨ | ਇਸ ਸੰਬੰਧੀ ਪਰਮਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਸ਼ਾਮੀਂ 7.30 ਵਜੇ ਦੇ ਕਰੀਬ ਉਸ ਨੂੰ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ ਜਦੋਂ ਉਸ ਨੇ ਬਾਹਰ ਆ ਕੇ ਦੇਖਿਆ ਤਾਂ ਅਣਪਛਾਤੇ ਵਿਅਕਤੀ ਪਿਸਟਲ ਨਾਲ ਫਾਇਰ ਕਰ ਰਹੇ ਸੀ | ਜਦੋਂ ਉਹ ਮੌਕੇ ਤੋਂ ਭੱਜ ਗਏ ਤਾਂ ਉਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਗੱਡੀ 'ਤੇ ਚਾਰ ਫਾਇਰ ਲੱਗੇ ਹੋਏ ਸਨ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਅਨਾਜ ਮੰਡੀਆਂ 'ਚੋਂ ਦਾਣਾ-ਦਾਣਾ ਖ਼ਰੀਦਿਆ ਜਾਵੇਗਾ-ਵਿਧਾਇਕ ਬੜਿੰਗ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਰਣਨੀਤੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।