06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਪਿੰਡ ਖਰੇ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 11-04-2026
ਜਖਵਾਲੀ, 10 ਅਪ੍ਰੈਲ (ਨਿਰਭੈ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਖਰੇ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕਰਦਿਆਂ ਮੌਜੂਦਾ ਰਾਜਨੀਤਿਕ ਹਾਲਾਤਾਂ 'ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ | ਇਸ ਮੌਕੇ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਵੀ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਨਸ਼ਿਆਂ ਦਾ ਮਸਲਾ ਹਾਲੇ ਵੀ ਗੰਭੀਰ ਹੈ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਰਹੀ ਹੈ | ਨਾਗਰਾ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ 'ਤੇ ਹੀ ਧਿਆਨ ਦੇ ਰਹੀ ਹੈ | ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਵੀ ਰੁਕੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ 'ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਬਣਾਉਣਗੇ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਜਰੂਰ ਬਣਾਉਣਗੇ | ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਦੇਵ ਸਿੰਘ ਸਾਬਕਾ ਸਰਪੰਚ ਖਰੇ, ਸਾਬਕਾ ਸਰਪੰਚ ਸਿੱਧਵਾਂ ਮੁਕੰਦ ਸਿੰਘ, ਸੁਰਿੰਦਰ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਯਾਦਵਿੰਦਰ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਨਿਸ਼ਾਨ ਸਿੰਘ, ਬਲਦੇਵ, ਰਾਜ ਅਤੇ ਸੁੱਚਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਹਾਰੇ ਤੇ ਤੂੜੀ ਦੇ ਕੁੱਪ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਜ਼ਿਲ੍ਹੇ ਦੇ 35ਵੇਂ ਸਥਾਪਨਾ ਦਿਵਸ ਸਮਾਗਮ ਸੰਬੰਧੀ ਦਾਦੂਮਾਜਰਾ, ਭਗੜਾਣਾ, ਝਾਮਪੁਰ ਤੇ ਬਰਾਸ ਪਿੰਡਾਂ ਵਿਚ ਕੀਤੀਆਂ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।