05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿਨੇਮਾ ਰੋਡ 'ਤੇ ਜਮ੍ਹਾਂ ਹੋਏ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ

ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਸਿਨੇਮਾ ਰੋਡ 'ਤੇ ਪਿਛਲੇ 4-5 ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਜਮ੍ਹਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੀ ਦਾਖਲ ਹੋ ਰਿਹਾ ਹੈ | ਹੈਰਾਨੀ ਦੀ ਗੱਲ ਹੈ ਕਿ ਇਹ ਮਾਮਲਾ ਸਬੰਧਿਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ, ਸਗੋਂ ਅਧਿਕਾਰੀਆਂ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਕਰਵਾ ਦਿੱਤਾ ਗਿਆ ਹੈ, ਜਦੋਂਕਿ ਮੌਜੂਦਾ ਸਮੇਂ ਵਿਚ ਹਾਲਾਤ ਜਿਉਂ ਦੇ ਤਿਉਂ ਹਨ | ਦੱਸਣਯੋਗ ਹੈ ਕਿ ਸੀਵਰੇਜ ਦਾ ਗੰਦਾ ਪਾਣੀ ਇਸ ਰੋਡ 'ਤੇ ਇਕ ਸੀਨੀਅਰ ਪੱਤਰਕਾਰ ਦੇ ਘਰ ਵਿਚ ਵੀ ਦਾਖਲ ਹੋ ਗਿਆ ਹੈ | ਇਸ ਸਬੰਧੀ ਇਲਾਕੇ ਦੇ ਮੁਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਪਾਸੋਂ ਅਜਿਹੇ ਹਾਲਾਤਾਂ ਵਿਚ ਆਪਣੀ ਡਿਊਟੀ ਵਿਚ ਕੌਤਾਹੀ ਵਰਤਣ ਅਤੇ ਆਮ ਲੋਕਾਂ ਨੂੰ ਝੂਠੇ ਭਰੋਸੇ ਦੇ ਕੇ ਗੁੰਮਰਾਹ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ | ਇਸ ਸਮੱਸਿਆ ਤੋਂ ਪ੍ਰਭਾਵਿਤ ਲੋਕਾਂ ਨੇ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਸੜਕ 'ਤੇ ਅਤੇ ਘਰਾਂ ਵਿਚ ਦਾਖਲ ਹੋਣ ਨਾਲ ਜਿੱਥੇ ਉਨ੍ਹਾਂ ਨੂੰ ਗੰਦਗੀ ਭਰੇ ਮਾਹੌਲ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉੱਥੇ ਹੀ ਗੰਦੇ ਪਾਣੀ ਤੋਂ ਪੈਦਾ ਹੋ ਰਹੇ ਮੱਛਰਾਂ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਇਲਾਕੇ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਪਾਸੋਂ ਜਮ੍ਹਾਂ ਹੋਏ ਸੀਵਰੇਜ ਦੇ ਗੰਦੇ ਪਾਣੀ ਤੋਂ ਨਿਜਾਤ ਦਿਵਾਉਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਭਾਰਤ ਸਰਕਾਰ ਤੋਂ ਸੂਬੇ ਵਿਚ ਖਸ-ਖਸ ਦੀ ਖੇਤੀ ਸ਼ੁਰੂ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਡਾ. ਅੰਬੇਡਕਰ ਦੇ 136ਵੇਂ ਜਨਮ ਦਿਨ ਮੌਕੇ ਬੁੱਗਾ ਕਲਾਂ 'ਚ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।