05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਾਤਾ ਗੁਜਰੀ ਕਾਲਜ ਵਿਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਵਰਕਸ਼ਾਪ

ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਾਲਜ ਦੇ ਬੀ.ਸੀ.ਏ. ਤੇ ਬੀ.ਐਸ.ਸੀ. ਆਰਟੀਫੀਸ਼ਿਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੇ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਅਤੇ ਸ਼ੈੱਲ ਸਕਿ੍ਪਟਿੰਗ ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਨਾਮਵਰ ਆਈ.ਟੀ. ਕੰਪਨੀ ਅੰਸ਼ ਇਨਫੋਟੈਕ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿਚ ਲਗਪਗ 130 ਵਿਦਿਆਰਥੀਆਂ ਨੇ ਹਿੱਸਾ ਲਿਆ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਕਾਰਪੋਰੇਟ ਜਗਤ ਵਿਚ ਸਾਈਬਰ ਸੁਰੱਖਿਆ ਦੇ ਮਹੱਤਵ ਅਤੇ ਇਸ ਦੀਆਂ ਵਿਹਾਰਕ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ | ਮਾਹਿਰਾਂ ਵਲੋਂ ਵੱਖ-ਵੱਖ ਉਦਾਹਰਨਾਂ ਰਾਹੀਂ ਡਾਟਾ ਸੁਰੱਖਿਆ ਨਾਲ ਸਬੰਧਿਤ ਖ਼ਤਰਿਆਂ ਨੂੰ ਘਟਾਉਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਦੀ ਵੀ ਵਿਸਥਾਰ ਨਾਲ ਵਿਆਖਿਆ ਕੀਤੀ ਗਈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਪ੍ਰਯੋਗਾਤਮਿਕ ਗਿਆਨ ਵਿਚ ਵਾਧਾ ਕਰਦੀਆਂ ਹਨ | ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮੁੱਖ ਸੰਕਲਪਾਂ ਅਤੇ ਮੌਜੂਦਾ ਡਿਜੀਟਲ ਖ਼ਤਰਿਆਂ ਨੂੰ ਘਟਾਉਣ ਦੀਆਂ ਰਣਨੀਤੀਆਂ ਬਾਰੇ ਦੱਸਿਆ ਗਿਆ ਅਤੇ ਇਸ ਖੇਤਰ ਵਿਚ ਨਿਰੰਤਰ ਵਿਕਸਤ ਹੋ ਰਹੇ ਸੰਭਾਵੀ ਮੌਕਿਆਂ ਦੀ ਖੋਜ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ | ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜਨ ਸੰਪਰਕ ਮੁਹਿੰਮ ਤਹਿਤ ਕਾਂਗਰਸ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਹਰਵੇਲ ਸਿੰਘ ਮਾਧੋਪੁਰ ਨੇ ਮੱਖਣ ਸਿੰਘ ਬਰਾੜ ਵਲੋਂ ਲਗਾਏ ਦੋਸ਼ਾਂ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।