05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਨ ਸੰਪਰਕ ਮੁਹਿੰਮ ਤਹਿਤ ਕਾਂਗਰਸ ਦੀ ਅਹਿਮ ਮੀਟਿੰਗ

ਅਜੀਤ ਡੈਸਕ 11-04-2026
ਮੰਡੀ ਗੋਬਿੰਦਗੜ੍ਹ, 10 ਅਪ੍ਰੈਲ (ਰਾਜੇਸ਼ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੇ ਤਹਿਤ ਅੱਜ ਵਾਰਡ ਨੰ. 24 ਦੇ ਮੁਹੱਲਾ ਵਿਧੀ ਚੰਦ ਕਾਲੋਨੀ ਵਿਚ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕੌਂਸਲਰ ਬਿੱਟੂ ਨੇ ਦੋਵਾਂ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ, ਜਦਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ. ਬਿੱਟੂ ਨੇ ਵਾਰਡ ਵਿਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕਾਲੋਨੀ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕੀ ਧਰਮਸ਼ਾਲਾ ਦੀ ਮੰਗ ਵੀ ਨਗਰ ਕੌਂਸਲ ਵਲੋਂ ਮਨਜ਼ੂਰ ਕਰ ਲਈ ਗਈ ਹੈ, ਜਿਸ ਦਾ ਕੰਮ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਵਾਰਡ ਅੰਦਰ ਕਰੀਬ 40 ਤੋਂ ਵੱਧ ਵਿਕਾਸ ਦੇ ਕੰਮ ਪਾਸ ਕਰਵਾ ਕੇ ਮੁਕੰਮਲ ਕਰਵਾਏ ਗਏ ਹਨ ਅਤੇ ਉਨ੍ਹਾਂ ਦੀ ਵਿਸਥਾਰਤ ਸੂਚੀ ਜਲਦੀ ਹੀ ਜਨਤਾ ਸਾਹਮਣੇ ਰੱਖੀ ਜਾਵੇਗੀ | ਇਸ ਮੌਕੇ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਇਸ ਸਮੇਂ ਗੰਭੀਰ ਆਰਥਿਕ ਅਤੇ ਸਮਾਜਿਕ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਹੋਰ ਵੱਧ ਸਕਦੀ ਹੈ ਅਤੇ ਇਸ ਸਥਿਤੀ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਕਦਮ ਚੁੱਕਣੇ ਪੈਣਗੇ | ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਜਿਤਾਉਂਦੇ ਹੋਏ ਕਿਹਾ ਕਿ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰ ਖੁੱਲ੍ਹੇਆਮ ਫਿਰੌਤੀਆਂ ਮੰਗ ਰਹੇ ਹਨ ਅਤੇ ਭਿ੍ਸ਼ਟਾਚਾਰ ਚਰਮ 'ਤੇ ਪਹੁੰਚ ਚੁੱਕਾ ਹੈ, ਜਦਕਿ ਆਮ ਲੋਕਾਂ ਦੀ ਕਿਧਰੇ ਸੁਣਵਾਈ ਨਹੀਂ ਹੋ ਰਹੀ | ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਦੱਤਾ, ਅਰਵਿੰਦ ਸਿੰਗਲਾ, ਲਾਲ ਸਿੰਘ ਲਾਲੀ, ਕਮਲਜੀਤ ਸਿੰਘ ਸੋਮਾ, ਜਾਵੇਦ ਸ਼ਰਮਾ ਮੋਂਟੂ, ਅਮਰਿੰਦਰ ਸਿੰਘ, ਅਮਰੀਕ ਸਿੰਘ, ਪਵਨ ਕੁਮਾਰ ਵਰਮਾ, ਮਨੋਜ ਕੁਮਾਰ, ਸੁਧੀਰ ਠਾਕੁਰ, ਬਖ਼ਸ਼ੀਸ਼ ਸਿੰਘ, ਕਿ੍ਸ਼ਨ ਮਿਸ਼ਰਾ, ਸੰਜੀਵ ਮੋਦਗਿੱਲ, ਗੁਰਮੀਤ ਕੌਰ, ਗੀਤਾ ਦੇਵੀ, ਧਰਮਿੰਦਰ ਕੌਰ, ਉਮਾ ਰਾਣੀ, ਅਸ਼ਰਫ ਅਲੀ, ਸਮੀਰ ਅਲੀ, ਰਣਜੀਤ ਕੁਮਾਰ, ਦਲਜੀਤ ਸਿੰਘ, ਲਵਲੀ ਸ਼ਰਮਾ, ਦਿਲਪਿਆਰ ਭਾਂਬਰੀ, ਤਨਵੀਰ ਤੱਗੜ ਅਤੇ ਰਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਯੂਥ ਵਿੰਗ ਦੇ ਪੁਨਰ ਗਠਨ ਦੌਰਾਨ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ-ਵਿੱਕੀ ਚਾਹਲ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।