05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਰਮਵੀਰ ਸਿੰਘ ਟਿਵਾਣਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ

ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਪਰਮਵੀਰ ਸਿੰਘ ਟਿਵਾਣਾ ਨੂੰ ਇਕ ਵਾਰ ਫਿਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੀਆਂ ਸੇਵਾਵਾਂ ਤੇ ਭਰੋਸਾ ਪ੍ਰਗਟਾਉਂਦੇ ਦੂਜੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਹੈ | ਇਸ ਮੌਕੇ ਪਰਮਵੀਰ ਸਿੰਘ ਟਿਵਾਣਾ ਨੇ ਪਾਰਟੀ ਵਲੋਂ ਮੁੜ ਤੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਦੁਹਰਾਉਂਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੀਨੀਅਰ ਲੀਡਰਸ਼ਿਪ ਨਾਲ ਮਿਲ ਕੇ ਕੰਮ ਕਰਨਗੇ | ਸ. ਟਿਵਾਣਾ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਮਜ਼ਬੂਤੀ ਨਾਲ ਪਹੁੰਚਾਉਣ ਲਈ ਹਮੇਸ਼ਾ ਤਤਪਰ ਰਹਿਣਗੇ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ 'ਚ ਮੁਫ਼ਤ ਥੈਰੇਪੀ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।