05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਵੱਡੇ ਬਹੁਮਤ ਨਾਲ ਜਿੱਤ ਦਰਜ ਕਰਕੇ ਦੂਬਾਰਾ ਆਪਣੀ ਸਰਕਾਰ ਬਣਾਏਗੀ-ਵਿੱਕੀ ਚਾਹਲ

ਅਜੀਤ ਡੈਸਕ 11-04-2026
ਅਮਲੋਹ, 10 ਅਪ੍ਰੈਲ (ਕੇਵਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਦਰਜ਼ ਕਰਕੇ ਸੂਬੇ ਵਿਚ ਦੋਬਾਰਾ ਸ਼ਾਨ ਨਾਲ ਆਪਣੀ ਸਰਕਾਰ ਬਣਾਏਗੀ, ਕਿਉਂਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ 4 ਸਾਲਾਂ ਦੇ ਕਾਰਜਕਾਲ ਵਿਚ ਨਾ ਸਿਰਫ਼ ਚੋਣ ਗਰੰਟੀਆਂ ਪੂਰੀਆਂ ਕੀਤੀਆਂ ਹਨ, ਸਗੋਂ ਵਿਕਾਸ ਪੱਖੋਂ ਵੀ ਪੰਜਾਬ ਸੂਬੇ ਦੀ ਨੁਹਾਰ ਬਦਲੀ ਹੈ | ਜਿਸ ਕਰਕੇ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਅੱਜ ਹਲਕਾ ਅਮਲੋਹ ਵਿਚ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿੱਕੀ ਚਾਹਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬੇ ਦੇ ਲੋਕਾਂ ਨੂੰ ਭੜਕਾ ਅਤੇ ਕੂੜ ਪ੍ਰਚਾਰ ਕਰਕੇ ਸੱਤਾ ਵਿਚ ਆਉਣ ਦੇ ਸੁਪਨੇ ਵੇਖ ਰਹੇ ਹਨ, ਪਰ ਸੂਬੇ ਦੇ ਲੋਕ ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰਕੇ ਮੁੜ 'ਆਪ' ਦੀ ਸਰਕਾਰ ਬਣਾਉਣਗੇ | ਮੀਟਿੰਗ ਵਿਚ ਯੂਥ ਵਿੰਗ ਦੇ ਸੂਬਾ ਕੋਆਰਡੀਨੇਟਰ ਵਿਸ਼ਾਲ ਸ਼ਰਮਾ ਤੋਂ ਇਲਾਵਾ ਤਰਨਦੀਪ ਸਿੰਘ, ਮਨਪ੍ਰੀਤ ਰਾਓ, ਗੁਰਵਿੰਦਰ ਸਿੰਘ ਤੇ ਜਗਪਿੰਦਰ ਸਿੰਘ ਸਾਰੇ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਸ਼ਾਹਪੁਰ ਤੇ ਮਨਦੀਪ ਸਿੰਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਸੁਣਨ ਦਾ ਮੌਕਾ ਮਨੁੱਖ ਨੂੰ ਵੱਡੇ ਪੁੰਨ ਨਾਲ ਪ੍ਰਾਪਤ ਹੁੰਦਾ ਹੈ-ਸੰਜੀਵ ਗੁਰੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।