04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਸਿਹਤ ਦਿਵਸ ਮੌਕੇ ਯੋਗਾ ਸੈਸ਼ਨ

ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ | ਸਵੇਰ ਦੀ ਸਭਾ ਦੌਰਾਨ ਕਰਵਾਏ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਹ ਸੈਸ਼ਨ ਸ਼ਹਿਰ ਦੇ ਪ੍ਰਸਿੱਧ ਹੌਲੀਸਟਿਕ ਹੈਲਥ ਯੋਗਾ ਕਪਲ ਸਟੂਡੀਓ ਦੇ ਬਾਨਿਸ਼ ਭਾਰਦਵਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਗਿਆ | ਵਿਦਿਆਰਥੀਆਂ ਨੇ ਯੋਗਾ ਸੈਸ਼ਨ ਵਿਚ ਯੋਗ ਦੇ ਲਾਭਾਂ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਿਹਤ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਵੀ ਬਹੁਤ ਜ਼ਰੂਰੀ ਹੈ | ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਦੇ ਹਨ | ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਸਿਹਤਮੰਦ ਜੀਵਨ ਹੀ ਅਸਲ ਧਨ ਹੈ ਤੇ ਯੋਗ ਮਨ, ਸਰੀਰ ਅਤੇ ਆਤਮਾ ਵਿਚ ਸੰਤੁਲਨ ਬਣਾਈ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਯੋਗ ਨੂੰ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਯੋਗਾ ਟੀਮ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨੇ ਲੋੜਵੰਦ ਬੱਚਿਆਂ ਦੀ ਫ਼ੀਸ ਲਈ ਸਕੂਲ ਨੂੰ ਦਿੱਤਾ ਚੈੱਕ ਅਗਲੀ ਖ਼ਬਰ ਦੇਵੀਗੜ੍ਹ ਨਗਰ ਪੰਚਾਇਤ ਖਿਲਾਫ ਸੰਘਰਸ਼ 'ਚ ਲੋਕਾਂ ਨਾਲ ਡੱਟ ਕੇ ਖੜ੍ਹਾਂਗੇ - ਸਾਬਕਾ ਵਿਧਾਇਕ ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।