25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਾਈਨ ਗਰੋਵ ਪਬਲਿਕ ਸਕੂਲ ਵਿਚ ਅੰਬੇਡਕਰ ਜੈਅੰਤੀ ਮਨਾਈ

ਅਜੀਤ ਡੈਸਕ 17-04-2026
ਬਸੀ ਪਠਾਣਾਂ, 16 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਵਿਚ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਅੰਬੇਡਕਰ ਜੀ ਦੇ ਚਿੱਤਰ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਕੀਤੀ ਗਈ | ਵਿਦਿਆਰਥੀਆਂ ਵਲੋਂ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਉਨ੍ਹਾਂ ਦੇ ਜੀਵਨ ਅਤੇ ਸੰਵਿਧਾਨ ਨਿਰਮਾਣ ਵਿਚ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਵਿਜੇ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਜੀ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਿੱਖਿਆ ਅਤੇ ਸਮਾਨਤਾ ਦੇ ਮਹੱਤਵ 'ਤੇ ਜ਼ੋਰ ਦਿੱਤਾ | ਅੰਤ ਵਿਚ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵੱਧਣ ਦਾ ਸੰਦੇਸ਼ ਦਿੱਤਾ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 19 ਨੂੰ ਅਗਲੀ ਖ਼ਬਰ ਅਚਾਨਕ ਅੱਗ ਕਾਰਨ ਸਾਢੇ ਚਾਰ ਏਕੜ ਕਣਕ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।