24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੀ ਦਸਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

ਅਜੀਤ ਡੈਸਕ 17-04-2026
ਖਮਾਣੋਂ, 16 ਅਪ੍ਰੈਲ (ਜੋਗਿੰਦਰ ਪਾਲ)-ਇਸ ਸਾਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਤੇ ਇਸ ਮੌਕੇ 'ਤੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਹੋਣਹਾਰ ਵਿਦਿਆਰਥੀਆਂ 'ਚੋਂ ਸ਼ਾਨਵੀ ਸ਼ਰਮਾ (94 ਪ੍ਰਤੀਸ਼ਤ), ਗੁਰਤੇਜ ਸਿੰਘ (92.8), ਆਰੂਸ਼ੀ (92.6) ਅਤੇ ਹਰਦੇਵ ਸਿੰਘ ਨੇ (91.4 ਫੀਸਦੀ) ਅੰਕ ਪ੍ਰਾਪਤ ਕਰਕੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਰੁਤਬਾ ਉੱਚਾ ਕੀਤਾ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਸਕੂਲ ਦੇ ਸਾਰੇ ਹੀ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਡਾ. ਸੁਨੀਲ ਗੁਪਤਾ, ਡਾ. ਜਗਦੀਪ ਰਾਣਾ, ਦਵਿੰਦਰ ਦਾਨੀਆ ਅਤੇ ਵੰਦਨਾ ਸ਼ਰਮਾ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਸਰਹਿੰਦ ਅਧੀਨ ਆਉਂਦੀਆਂ ਮੰਡੀਆਂ 'ਚ ਹੁਣ ਤੱਕ 5987 ਟਨ ਕਣਕ ਦੀ ਹੋਈ ਆਮਦ ਤੇ 3694 ਟਨ ਦੀ ਹੋਈ ਖ਼ਰੀਦ ਅਗਲੀ ਖ਼ਬਰ ਅੱਜ ਤੋਂ 23 ਅਪ੍ਰੈਲ ਤੱਕ ਜਾਰੀ ਰਹੇਗਾ ਵੋਟ ਸੁਧਾਈ ਦਾ ਕੰਮ-ਐਸ.ਡੀ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।