24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਪ੍ਰੀਤ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਮੁੱਖ ਬੁਲਾਰਾ ਨਿਯੁਕਤ ਹੋਣ 'ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 17-04-2026
ਅਮਲੋਹ, 16 ਅਪ੍ਰੈਲ (ਕੇਵਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੂੰ ਪਾਰਟੀ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਕਾਂਗਰਸੀਆਂ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ, ਜਦਕਿ ਪਿੰਡ ਕਲਾਲਮਾਜਰਾ ਦੇ ਵਾਸੀਆਂ ਵਲੋਂ ਵੀ ਗਰੇਵਾਲ ਨੂੰ ਸਨਮਾਨਿਤ ਕਰਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਾਲ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ | ਇਸ ਦੌਰਾਨ ਗਰੇਵਾਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ
ਪਿਛਲੀ ਖ਼ਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਸਥਾਪਨਾ ਤੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖਮਾਣੋਂ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਅਤੇ ਧਰਮਿੰਦਰ ਕੁਹਾਲੀ ਦਰਮਿਆਨ ਬਰਾਬਰ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।