12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਯੂਨੀਵਰਸਿਟੀ ਅਤੇ ਵਿਦਿਆਰਥੀਆਂ ਦਰਮਿਆਨ ਚੱਲ ਰਹੇ ਵਿਵਾਦ ਨੇ ਵਿਰਾਟ ਰੂਪ ਧਾਰਿਆ <br/>

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੌਮੀ ਰਾਜ ਮਾਰਗ 'ਤੇ ਆਵਾਜਾਈ ਠੱਪ ਕਰ ਕੇ ਲਗਾਏ ਧਰਨੇ ਦੌਰਾਨ ਵਿਦਿਆਰਥੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਿਖੇ ਬੀ.ਐਸ.ਸੀ ਨਰਸਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਮੈਨੇਜਮੈਂਟ ਦਰਮਿਆਨ ਚੱਲ ਰਹੇ ਵਿਵਾਦ ਨੇ ਅੱਜ ਉਸ ਵੇਲੇ ਵਿਰਾਟ ਰੂਪ ਅਖ਼ਤਿਆਰ ਕਰ ਲਿਆ, ਜਦੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਦੁਪਹਿਰ ਵੇਲੇ ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਮੰਡੀ ਗੋਬਿੰਦਗੜ੍ਹ ਵਿਖੇ ਦਿੱਲੀ ਅੰਮਿ੍ਤਸਰ ਮੁੱਖ ਮਾਰਗ 'ਤੇ ਦੋਨੋਂ ਪਾਸਿਉਂ ਆਵਾਜਾਈ ਠੱਪ ਕਰਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦੇਖਦੇ ਹੀ ਦੇਖਦੇ ਆਵਾਜਾਈ ਪ੍ਰਭਾਵਿਤ ਹੋਣ ਨਾਲ ਕੁਝ ਮਿੰਟਾਂ ਵਿਚ ਹੀ ਕਈ ਕਿੱਲੋਮੀਟਰ ਤੱਕ ਜਾਮ ਲੱਗ ਗਿਆ | ਅੱਤ ਦੀ ਗਰਮੀ ਵਿਚ ਬੱਸਾਂ ਵਿਚ ਸਫ਼ਰ ਕਰ ਰਹੇ ਮੁਸਾਫ਼ਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਵਿਦਿਆਰਥੀਆਂ ਵਲੋਂ ਕਰੀਬ 2 ਘੰਟੇ ਤੱਕ ਆਵਾਜਾਈ ਠੱਪ ਰੱਖੀ ਗਈ | ਜਿਸ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਅਧਿਕਾਰੀਆਂ ਨੇ ਪਹਿਲਾਂ ਵਿਦਿਆਰਥੀਆਂ ਨੂੰ ਸ਼ਾਂਤਮਈ ਢੰਗ ਨਾਲ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਬੈਠੇ ਕੇ ਗੱਲਬਾਤ ਨਾਲ ਮਸਲੇ ਨੂੰ ਨਿਪਟਾਉਣ ਲਈ ਆਖਿਆ ਪਰ ਜਦੋਂ ਵਿਦਿਆਰਥੀ ਟੱਸ ਤੋਂ ਮਸ ਨਾ ਹੋਏ ਤਾਂ ਪੁਲਿਸ ਪ੍ਰਸ਼ਾਸਨ ਨੂੰ ਹਲ਼ਕਾ ਲਾਠੀਚਾਰਜ ਕਰਨਾ ਪਿਆ ਜਿਸ ਉਪਰੰਤ ਕਰੀਬ 2 ਘੰਟਿਆਂ ਮਗਰੋਂ ਆਵਾਜਾਈ ਬਹਾਲ ਹੋ ਸਕੀ | ਇਸ ਸਮੇਂ ਦੌਰਾਨ ਛੋਟੇ ਵੱਡੇ ਵਾਹਨਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਲਈ ਲਿੰਕ ਸੜਕਾਂ ਰਾਹੀਂ ਕਈ ਕਿੱਲੋਮੀਟਰ ਦਾ ਗੇੜ ਕੱਟ ਜਾਣਾ ਪਿਆ | ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ |

ਪਿਛਲੀ ਖ਼ਬਰ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਵਲੋਂ ਕੰਮ ਛੋੜ ਹੜਤਾਲ ਲਗਾਤਾਰ ਜਾਰੀ <br/> ਅਗਲੀ ਖ਼ਬਰ ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ-ਡਾ. ਹਿਮਾਂਸ਼ੂ ਅਗਰਵਾਲ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।