12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਵਲੋਂ ਕੰਮ ਛੋੜ ਹੜਤਾਲ ਲਗਾਤਾਰ ਜਾਰੀ <br/>

ਅਮਲੋਹ ਵਿਖੇ ਹੜਤਾਲ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਨਗਰ ਕੌਂਸਲ ਦੇ ਸਫ਼ਾਈ ਸੇਵਕ, ਸੀਵਰਮੈਨ ਅਤੇ ਹੋਰ ਮੁਲਾਜ਼ਮ | ਤਸਵੀਰ: ਕੇਵਲ ਸਿੰਘ <br/> 09-05-2026
ਅਮਲੋਹ, 8 ਮਈ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਛੱਡ ਹੜਤਾਲ ਲਗਾਤਾਰ ਜਾਰੀ ਹੈ | ਇਹ ਹੜਤਾਲ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਈ | ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਹੜਤਾਲ ਦਾ ਸਮਰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਅਮਲੋਹ ਦੇ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਵੀ ਪਹੁੰਚੇ ਜਿਨ੍ਹਾਂ ਵਲੋਂ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਮੇਟ ਪਰਮਜੀਤ ਨੇ ਦੱਸਿਆ ਕਿ ਇਹ ਹੜਤਾਲ ਸਿਰਫ਼ ਅਮਲੋਹ ਹੀ ਨਹੀਂ ਸਗੋਂ ਪੂਰੇ ਪੰਜਾਬ ਵਿਚ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰਾਂ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਡੀ.ਏ. ਦਾ ਬਕਾਇਆ ਜਾਰੀ ਕਰਨਾ ਸ਼ਾਮਿਲ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਫ਼ਾਈ ਸੇਵਕ, ਸੀਵਰਮੈਨ, ਡਰਾਈਵਰ ਅਤੇ ਹੈਲਪਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ 'ਤੇ ਇਕੱਠਾ ਕਰ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸਾਂਝੀ ਆਵਾਜ਼ ਉਠਾਈ ਜਾਵੇਗ... ਅਗਲੀ ਖ਼ਬਰ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਦਰਮਿਆਨ ਚੱਲ ਰਹੇ ਵਿਵਾਦ ਨੇ ਵਿਰਾਟ ਰੂਪ ਧਾਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।