12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ 'ਤੇ ਇਕੱਠਾ ਕਰ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸਾਂਝੀ ਆਵਾਜ਼ ਉਠਾਈ ਜਾਵੇਗੀ-ਮਨਪ੍ਰੀਤ ਸਿੰਘ ਇਯਾਲੀ <br/>

ਪੰਥਕ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਮੀਡੀਆ ਨਾਲ ਗੱਲਬਾਤ ਕਰਨ ਸਮੇਂ ਨਾਲ ਹਨ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਤੇ ਹੋਰ | ਤਸਵੀਰ ਕਰਨ <br/> 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਪੰਥਕ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸਾਂਝੀ ਆਵਾਜ਼ ਉਠਾਈ ਜਾਵੇਗੀ | ਉਹ ਅੱਜ ਇੱਥੇ ਦਸਮੇਸ਼ ਸਪੋਰਟਸ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਕਲੱਬ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਵ. ਕਿਰਪਾਲ ਸਿੰਘ ਲਿਬੜਾ ਸਾਬਕਾ ਵਿਧਾਇਕ ਦੀ ਯਾਦ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਵਿਚ ਉਚੇਚੇ ਤੌਰ 'ਤੇ ਸ਼ਿਰਕਤ ਕਰਨ ਲਈ ਪੁੱਜੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਹੱਕਾਂ ਦੀ ਰੱਖਿਆ ਕੀਤੀ ਜਾ ਸਕੇ | ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਾਰੇ ਗੱਲ ਕਰਦਿਆਂ ਇਆਲੀ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਕਾਨੂੰਨ ਨੂੰ ਸਮਰਥਨ ਦਿੱਤਾ ਗਿਆ ਸੀ, ਪਰ ਅਜਿਹਾ ਕਾਨੂੰਨ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਏ ਜ਼ਰੂਰ ਲਈ ਜਾਣੀ ਚਾਹੀਦੀ ਸੀ | ਪੰਜਾਬ ਵਿਚ ਹੋ ਰਹੀਆਂ ਈ.ਡੀ ਦੀਆਂ ਛਾਪੇ ਮਾਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣੀ ਚਾਹੀਦੀ ਅਤੇ ਕਾਨੂੰਨ ਨੂੰ ਨਿਰਪੱਖ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ | ਬੰਬ ਬਲਾਸਟਾਂ ਦੇ ਮਾਮਲਿਆਂ 'ਤੇ ਬੋਲਦਿਆਂ ਵਿਧਾਇਕ ਇਯਾਲੀ ਨੇ ਕਿਹਾ ਕਿ ਚੋਣਾਂ ਦੇ ਮਾਹੌਲ ਦੌਰਾਨ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਪ੍ਰਤੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਅਤੇ ਅਖੌਤੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਤਸਕਰਾਂ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਸਰਕਾਰ ਵਲੋਂ ਝੂਠੇ ਪਰਚਿਆਂ ਵਿਚ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਵਾਜ਼ ਚੁੱਕਣ ਵਾਲਿਆਂ ਤੋਂ ਡਰੀ ਸਰਕਾਰ ਹੁਣ ਬੋਲਣ ਵਾਲੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਹੱਕਾਂ ਤੇ ਪੰਜਾਬ ਦੀ ਭਲਾਈ ਲਈ ਨਵੀਂ ਸੋਚ ਨਾਲ ਅੱਗੇ ਆ ਰਹੇ ਹਨ ਅਤੇ ਸੂਬੇ ਦੀ ਕਮਾਨ ਅਸਲੀ ਵਾਰਸਾਂ ਨੂੰ ਸੌਂਪਣ ਲਈ ਤਿਆਰ ਹਨ | ਇਸ ਮੌਕੇ ਅਮਰਿੰਦਰ ਸਿੰਘ ਲਿਬੜਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਿ੍ਸ਼ਨ ਵਧਵਾ ਦੇ ਪ੍ਰਧਾਨ ਬਣਨ 'ਤੇ ਰਣਜੀਤ ਸਿੰਘ ਦੀ ਅਗਵਾਈ 'ਚ ਬਸੀ ਪਠਾਣਾਂ 'ਚ ਲੱਡੂ ਵੰਡੇ <br/> ਅਗਲੀ ਖ਼ਬਰ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਵਲੋਂ ਕੰਮ ਛੋੜ ਹੜਤਾਲ ਲਗਾਤਾਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।