11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਮਾਜ ਸੇਵਿਕਾ ਮਧੂਮੀਤ ਵਡੇਰਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

ਮਧੂਮੀਤ ਵਡੇਰਾ ਨੂੰ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਲੀਡਰਸ਼ਿਪ | ਅਜੀਤ ਤਸਵੀਰ <br/> 09-05-2026
ਮੰਡੀ ਗੋਬਿੰਦਗੜ੍ਹ, 8 ਮਈ (ਇਕਬਾਲਦੀਪ ਸੰਧੂ)-ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਵਾਰਡ ਨੰਬਰ 27 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਮਾਜ ਸੇਵਿਕਾ ਮਧੂਮੀਤ ਵਡੇਰਾ ਨੇ ਪਰਿਵਾਰ ਅਤੇ ਸਾਥੀਆਂ ਸਮੇਤ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਭਾਰਤ ਭੂਸ਼ਨ ਟੋਨੀ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਮਧੂਮੀਤ ਵਡੇਰਾ ਨੇ ਸੰਬੋਧਨ ਕੀਤਾ | | ਰਾਜੂ ਖੰਨਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਪਾਰਟੀ ਵਲੋਂ 13 ਮੈਂਬਰੀ ਨਿਗਰਾਨ ਚੋਣ ਕਮੇਟੀ ਬਣਾਈ ਗਈ ਹੈ, ਜਿਸ ਵਲੋਂ ਹਰ ਵਾਰਡ ਵਿਚ ਜਾ ਕਿ ਵਾਰਡ ਵਾਸੀਆਂ ਦੀ ਸਲਾਹ ਲੈਣ ਉਪਰੰਤ ਹੀ ਇਕ ਚੰਗਾ, ਇਮਾਨਦਾਰ ਤੇ ਵਾਰਡ ਦੀ ਸੇਵਾ ਕਰਨ ਵਾਲਾ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰਿਆਂ ਜਾਵੇਗਾ | ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਹਰ ਵਾਰਡ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਸ਼ਹਿਰ ਦੀ ਹਰ ਸਮੱਸਿਆ ਦਾ ਤੁਰੰਤ ਹੱਲ ਹੋ ਸਕੇ | ਇਸ ਮੌਕੇ ਕੁਲਵਿੰਦਰ ਸਿੰਘ ਭੰਗੂ, ਜਗਜੀਵਨ ਸਿੰਘ, ਹਰਮੀਤ ਸਿੰਘ ਖ਼ਾਲਸਾ, ਨਾਜ਼ਰ ਸਿੰਘ, ਗੁਰਕੀਰਤ ਸਿੰਘ ਪਨਾਗ, ਡਾ. ਅਮਿੱਤ ਸੰਦਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਗੁਰਜੀਤ ਸਿੰਘ ਮੰਗਾ, ਸੱਤਪਾਲ ਸਿੰਘ ਸੱਤਾ, ਮੁਨੀਸ਼ ਵਡੇਰਾ, ਸਰਜੀਵਨ ਵਡੇਰਾ, ਬਾਬਾ ਨਿਸ਼ਾਨ ਸਿੰਘ, ਜਗਤਾਰ ਸਿੰਘ ਗਿੱਲ, ਚਰਨਜੀਤ ਚੰਨਾ, ਸ਼ਨੀ ਪਾਰਚਾ, ਲੱਖੀ ਸ਼ਰਮਾ, ਗੁਰਪ੍ਰੀਤ ਸਿੰਘ ਨੋਨੀ, ਸੋਮਨਾਥ ਅਜਨਾਲੀ, ਮਲੂਕ ਸਿੰਘ ਵਿਰਕ, ਕਮਲ ਅਮਲੋਹ, ਦਿਲਬਾਗ ਸਿੰਘ, ਜਸਵੀਰ ਸਿੰਘ ਬੈਨੀਪਾਲ, ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ-ਐਸ.ਐਮ.ਓ. <br/> ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਾਂ ਦਿਵਸ ਮੌਕੇ ਕੌਂਸਲਿੰਗ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।