11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ-ਐਸ.ਐਮ.ਓ. <br/>

ਅਜੀਤ ਡੈਸਕ 09-05-2026
ਬਸੀ ਪਠਾਣਾਂ, 8 ਮਈ (ਪੱਤਰ ਪ੍ਰੇਰਕ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਵਲੋਂ ਸਿਵਲ ਸਰਜਨ ਡਾ. ਅਰਵਿੰਦਪਾਲ ਦੇ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਡੇਂਗੂ ਤੇ ਵਾਰ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਦੌਰਾਨ ਸਿਹਤ ਇੰਸਪੈਕਟਰ ਰਜਿੰਦਰ ਸਿੰਘ ਦੀ ਟੀਮ ਨੇ ਪਿੰਡ ਮਾਰਵਾ ਦੇ ਲੋਕਾਂ ਤੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ | ਡਾ. ਨਵਦੀਪ ਕੌਰ ਨੇ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਪੰਚਾਇਤਾਂ, ਸਥਾਨਕ ਸਰਕਾਰਾਂ, ਸਿਹਤ ਵਿਭਾਗ ਅਤੇ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ, ਇਸ ਲਈ ਆਮ ਲੋਕ ਆਪਣੇ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ ਅਤੇ ਡੇਂਗੂ ਮੱਛਰ ਦੀ ਪੈਦਾਇਸ਼ ਦੇ ਸਰੋਤ ਨੂੰ ਤੁਰੰਤ ਖ਼ਤਮ ਕਰਨ | ਇਸ ਤੋਂ ਬਿਨਾਂ ਆਪਣੇ ਘਰਾਂ ਦੇ ਅੰਦਰ ਸਾਫ਼ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ | ਇਸ ਮੌਕੇ ਕਰਮਚਾਰੀ ਪਰਦੀਪ ਸਿੰਘ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ 'ਚ ਐਥਲੈਟਿਕ ਦਿਵਸ ਮਨਾਇਆ <br/> ਅਗਲੀ ਖ਼ਬਰ ਸਮਾਜ ਸੇਵਿਕਾ ਮਧੂਮੀਤ ਵਡੇਰਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।