11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਿਵਾਈਨ ਲਾਈਟ ਸਕੂਲ 'ਚ ਐਥਲੈਟਿਕ ਦਿਵਸ ਮਨਾਇਆ <br/>

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਐਥਲੈਟਿਕਸ ਦਿਵਸ ਮਨਾਉਣ ਮੌਕੇ ਦਿਖਾਈ ਦਿੰਦੇ ਹੋਏ ਵਿਦਿਆਰਥੀ ਤੇ ਸਮੂਹ ਸਟਾਫ਼ | ਤਸਵੀਰ: ਕਰਨ <br/> 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਅਥਲੈਟਿਕਸ ਦਿਵਸ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਿਚ ਅਥਲੈਟਿਕਸ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਖੇਡਾਂ ਵਿਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਫਿਟਨੈੱਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਲੜਕੇ ਅਤੇ ਲੜਕੀਆਂ ਦੀਆਂ ਦੌੜਾਂ, ਰੱਸਾਕੱਸੀ ਅਤੇ ਕ੍ਰਾਸ ਕੰਟਰੀ ਰੇਸ ਕਰਵਾਈ ਗਈ | ਸਕੂਲ ਦੇ ਸੈਕਟਰੀ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ | ਇਸ ਲਈ ਇਨ੍ਹਾਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਰੀਰਕ ਤੰਦਰੁਸਤੀ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਅਨੁਸ਼ਾਸਨ, ਟੀਮ ਵਰਕ ਅਤੇ ਲਗਨ ਸਿਖਾਉਂਦੀਆਂ ਹਨ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ | ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਸਕੂਲ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਬੱਚਿਆਂ ਦਾ ਸਰਬਪੱਖੀ ਵਿਕਾਸ ਹੋਵੇ | ਉਨ੍ਹਾਂ ਕਿਹਾ ਵਿਸ਼ਵ ਅਥਲੈਟਿਕਸ ਦਿਵਸ ਵਰਗੇ ਆਯੋਜਨਾਂ ਰਾਹੀਂ ਅਸੀਂ ਬੱਚਿਆਂ ਨੂੰ ਖੇਡ ਮੈਦਾਨ ਨਾਲ ਜੋੜਦੇ ਹਾਂ | ਇਸ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਮੁਕਾਬਲਿਆਂ ਦੀ ਭਾਵਨਾ ਪੈਦਾ ਹੁੰਦੀ ਹੈ | ਅੰਤ ਵਿਚ ਸਾਰੇ ਅਧਿਆਪਕਾਂ ਅਤੇ ਕੋਚਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ <br/> ਅਗਲੀ ਖ਼ਬਰ ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ-ਐਸ.ਐਮ.ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।