11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੀ.ਜੈੱਡ.ਐਸ.ਐਫ਼.ਐਸ. ਪਬਲਿਕ ਸਕੂਲ 'ਚ ਸਵ. ਕਿਰਪਾਲ ਸਿੰਘ ਲਿਬੜਾ ਦੀ ਯਾਦ ਵਿਚ ਵੱਖ-ਵੱਖ ਕੈਂਪ ਲਗਾਏ <br/>

ਕੈਂਪ ਦੌਰਾਨ ਛੋਟੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕਰਦੀ ਹੋਈ ਡਾਕਟਰਾਂ ਦੀ ਟੀਮ | ਤਸਵੀਰਾਂ: ਕਰਨ <br/> ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਅਮਰ ਇੰਦਰ ਸਿੰਘ ਲਿਬੜਾ ਤੇ ਹੋਰ | <br/> 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਦਸਮੇਸ਼ ਸਪੋਰਟਸ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਕਲੱਬ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਵ. ਕਿਰਪਾਲ ਸਿੰਘ ਲਿਬੜਾ ਸਾਬਕਾ ਵਿਧਾਇਕ ਦੀ ਯਾਦ ਵਿਚ ਵੱਖ-ਵੱਖ ਸਮਾਜ ਕਲਿਆਣ ਦੇ ਕਾਰਜ ਉਲੀਕੇ ਗਏ | ਜਿਸ ਦੌਰਾਨ ਸਾਈਾ ਕਿਰਪਾ ਅੱਖਾਂ ਦੇ ਹਸਪਤਾਲ ਦੀ ਟੀਮ ਵਲੋਂ ਸਕੂਲ ਦੇ 850 ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਡਾਕਟਰੀ ਟੀਮ ਵਲੋਂ ਵਿਦਿਆਰਥੀਆਂ ਨੂੰ ਅੱਖਾਂ ਦੀਆਂ ਬਿਮਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸੇ ਤਰ੍ਹਾਂ ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਦੀ ਬਲੱਡ ਬੈਂਕ ਟੀਮ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਟੀਮ ਵਲੋਂ ਸਵੈ ਇੱਛਿਤ 75 ਵਿਅਕਤੀਆਂ ਪਾਸੋਂ ਖ਼ੂਨ ਦੇ ਯੂਨਿਟ ਇੱਕਤਰਤ ਕੀਤੇ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਪਿਤਾ ਭਾਈ ਅੰਮਿ੍ਤਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਵਲੋਂ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਉਨ੍ਹਾਂ ਕੱਲਬ ਦੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਨੂੰ ਮਾਨਵਤਾ ਦੀ ਭਲਾਈ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਿਬੜਾ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਬੱਚਿਆ ਦੀ ਅੱਖਾਂ ਦੀ ਜਾਂਚ ਦੇ ਨਾਲ-ਨਾਲ ਉਨ੍ਹਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨਾ ਸੀ | ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿਚ ਅਜਿਹੇ ਕੈਂਪ ਲਾਉਂਦੇ ਰਹਾਂਗੇ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਬਧੌਛੀ, ਲਖਵੀਰ ਸਿੰਘ ਥਾਬਲਾਂ, ਰਾਜਿੰਦਰ ਸਿੰਘ ਖਰੌਡ, ਜਸਪਾਲ ਸਿੰਘ ਦਾਦੂਮਾਜਰਾ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਗਗਨਦੀਪ ਸਿੰਘ ਗੁਰਾਇਆ, ਕਰਮਜੀਤ ਸਿੰਘ ਢਿੱਲੋਂ, ਨਿਰਮਲ ਸਿੰਘ ਚਨਾਰਥਲ ਖ਼ੁਰਦ, ਸਤਵੀਰ ਸਿੰਘ, ਬਚਿੱਤਰ ਸਿੰਘ ਪੰਜੋਲਾ, ਰਣਦੀਪ ਸਿੰਘ ਲਾਡੀ, ਪਿ੍ੰਸੀਪਲ ਅਰਸ਼ਦੀਪ ਕੌਰ, ਗੁਰਮੇਲ ਸਿੰਘ ਬਧੌਛੀ, ਸਿਕੰਦਰ ਸਿੰਘ ਮੰਡੋਫਲ, ਮਨਜੀਤ ਸਿੰਘ ਦਾਦੂਮਾਜਰਾ ਸਰਪੰਚ, ਬਲਜਿੰਦਰ ਸਿੰਘ ਖਰੌੜੀ, ਸੁਰਜੀਤ ਸਿੰਘ, ਕੁਨਾਲ ਦੁਪਰ, ਪ੍ਰੀਤਮ ਸਿੰਘ ਨਾਗਰਾ, ਬਚਿੱਤਰ ਸਿੰਘ ਪੰਜੋਲਾ, ਨਵਦੀਪ ਸਿੰਘ ਤਾਨ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਵਿੰਦਰ ਸਿੰਘ ਸੋਹੀ, ਜਸਵੀਰ ਸਿੰਘ ਗੁਰਨਾ, ਜਸਵੀਰ ਸਿੰਘ ਲੋਹਾਖੇੜੀ, ਅਮਰਜੀਤ ਸਿੰਘ ਡੇਰਾ ਮੀਰ ਮੀਰਾਂ, ਸਵਰਨ ਸਿੰਘ ਬਾਠ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ਵਿਚ ਐਕਸ਼ਨ ਰਿਸਰਚ ਨਾਲ ਅਧਿਆਪਕਾਂ ਦੇ ਖ਼ੋਜੀ ਦਾਇਰੇ ਦਾ ਹੋਇਆ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।