09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਮ ਆਦਮੀ ਕਲੀਨਿਕਾਂ 'ਚ ਵੀ ਮਿਲ ਰਹੀਆਂ ਹਨ, ਜੱਚਾ-ਬੱਚਾ ਸਿਹਤ ਸੇਵਾਵਾਂ-ਸਿਵਲ ਸਰਜਨ <br/>

ਅਜੀਤ ਡੈਸਕ 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਕਲੀਨਿਕਾਂ ਵਿਚ ਨਵ ਜੰਮੇ ਬੱਚਿਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਨੂੰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਮਾਹਰ ਡਾ. ਸਤਵਿੰਦਰ ਸਿੰਘ ਅਤੇ ਹੋਰ ਮਾਸਟਰ ਟਰੇਨਰਾਂ ਵਲੋਂ ਇਕ ਰੋਜ਼ਾ ਸਿਖਲਾਈ ਦਿੱਤੀ ਗਈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਨਿਊ ਨੇਟਲ ਕੇਅਰ ਸਬੰਧੀ ਜ਼ਿਲੇ੍ਹ ਦੇ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਨੂੰ ਇਕ ਰੋਜ਼ਾ ਸਿਖਲਾਈ ਦਿੱਤੀ ਗਈ ਹੈ ਤੇ ਹੁਣ ਇਹ ਡਾਕਟਰ ਆਮ ਆਦਮੀ ਕਲੀਨਿਕਾਂ ਤੇ ਨਵਜੰਮੇ ਬੱਚਿਆਂ ਨੂੰ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ | ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਨਵਜੰਮੇ ਬੱਚਿਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਉਨ੍ਹਾਂ ਦੀ ਮੌਤ ਦਰ ਨੂੰ ਵੀ ਹੋਰ ਘਟਾਇਆ ਜਾ ਸਕੇਗਾ | ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਮੰਤਵ ਨਵਜੰਮੇ ਬੱਚੇ ਦੀ ਸਕਰੀਨਿੰਗ, ਕੰਗਾਰੂ ਮਦਰ ਕੇਅਰ, ਬੱਚਿਆਂ ਵਿਚ ਡਾਇਰੀਆ, ਚਾਇਲਡਹੁਡ ਕੈਂਸਰ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਬੱਚਿਆਂ ਨੂੰ ਲੋੜ ਪੈਣ ਤੇ ਸਮੇਂ ਸਿਰ ਰੈਫਰ ਕਰਕੇ ਤੁਰੰਤ ਇਲਾਜ ਕੀਤਾ ਜਾ ਸਕੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰਲ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਮਨਪ੍ਰੀਤ ਸਿੰਘ ਤੋਂ ਇਲਾਵਾ ਜ਼ਿਲੇ੍ਹ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਬਾਲ ਲੇਖਕਾਂ ਦੀ ਕਿਤਾਬ ਹੋਈ ਲੋਕ ਅਰਪਣ ਅਗਲੀ ਖ਼ਬਰ ਮਰਦਮਸ਼ੁਮਾਰੀ ਲਈ ਤਿੰਨ ਰੋਜ਼ਾ ਟਰੇਨਿੰਗ ਸਫਲਤਾਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।