09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਬਾਲ ਲੇਖਕਾਂ ਦੀ ਕਿਤਾਬ ਹੋਈ ਲੋਕ ਅਰਪਣ

ਅਜੀਤ ਡੈਸਕ 09-05-2026
ਅਮਲੋਹ, 8 ਮਈ (ਕੇਵਲ ਸਿੰਘ)-ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਜ਼ਿਲਾ ਫ਼ਤਿਹਗੜ ਸਾਹਿਬ ਦੇ ਬਾਲ ਲੇਖਕਾਂ ਦੀ ਦੂਜੀ ਕਿਤਾਬ ਲੋਕ ਅਰਪਣ ਕੀਤੀ ਗਈ | ਜ਼ਿਕਰਯੋਗ ਹੈ ਕਿ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਇਕ ਰੋਜ਼ਾ ਦੂਜੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ ਕਰਵਾਈ ਗਈ | ਇਸ ਕਿਤਾਬ ਦੇ ਮੁੱਖ ਸੰਪਾਦਕ ਰਛਪਾਲ ਸਿੰਘ ਰੈਸਲ ਨੇ ਪ੍ਰੋਜੈਕਟ ਇੰਚਾਰਜ ਓਾਕਾਰ ਸਿੰਘ ਤੇਜੇ ਅਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਅੰਦਰਲੀ ਰਚਨਾਤਮਿਕਤਾ ਨੂੰ ਪ੍ਰਫੁੱਲਿਤ ਕਰਨਾ ਤੇ ਸਾਹਿਤ ਨਾਲ ਰਿਸ਼ਤੇ ਨੂੰ ਹੋਰ ਗੂੜਾ ਕਰਨਾ ਸਾਡਾ ਮੁੱਖ ਮਕਸਦ ਹੈ | ਇਸ ਮੌਕੇ ਹੈੱਡਮਾਸਟਰ ਅਮਨਦੀਪ ਸਿੰਘ ਤੇਜੇ, ਕਮਲਜੀਤ ਕੌਰ, ਲੈਕਚਰਾਰ ਜਸਵੀਰ ਸਿੰਘ, ਗੁਰਦਰਸ਼ਨ ਸਿੰਘ, ਪ੍ਰਦੀਪ ਸਿੰਘ ਭੰਗੂ ਅਤੇ ਬੱਚੇ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਚੌਥੀ ਓਪਨ ਸਕੇਟਿੰਗ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ ਅਗਲੀ ਖ਼ਬਰ ਆਮ ਆਦਮੀ ਕਲੀਨਿਕਾਂ 'ਚ ਵੀ ਮਿਲ ਰਹੀਆਂ ਹਨ, ਜੱਚਾ-ਬੱਚਾ ਸਿਹਤ ਸੇਵਾਵਾਂ-ਸਿਵਲ ਸਰਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।