09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਚੌਥੀ ਓਪਨ ਸਕੇਟਿੰਗ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ

ਅਮਨ ਸਪੋਰਟਸ ਕਲੱਬ ਵਲੋਂ ਕਰਵਾਈ ਜਾ ਰਹੀ ਸਕੇਟਿੰਗ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ | ਅਜੀਤ ਤਸਵੀਰ <br/> 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਪੱਤਰ ਪ੍ਰੇਰਕ)-ਇਲਾਕੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਚੌਥੀ ਓਪਨ ਸਕੇਟਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵਲੋਂ ਅਧਿਕਾਰਿਕ ਤੌਰ 'ਤੇ ਪੋਸਟਰ ਜਾਰੀ ਕੀਤਾ ਗਿਆ | ਇਹ ਸਕੇਟਿੰਗ ਚੈਂਪੀਅਨਸ਼ਿਪ 10 ਮਈ ਨੂੰ ਸਵੇਰੇ 9 ਵਜੇ ਵਿਜ਼ਡਮ ਟਰੀ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਜਾਵੇਗੀ | ਆਯੋਜਕ ਅਮਨ ਸਪੋਟਰਸ ਕਲੱਬ ਕੋਚ ਅਮਨਦੀਪ ਕੌਰ, ਸਵਰਨ ਸਿੰਘ ਚੀਮਾ ਤੇ ਰਮਨ ਜਲੋਟਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਹ ਸਾਲ ਦਾ ਸਭ ਤੋਂ ਵੱਡਾ ਸਕੇਟਿੰਗ ਈਵੈਂਟ ਹੋਵੇਗਾ, ਜਿਸ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ | ਵਿਧਾਇਕ ਰਾਏ ਨੇ ਕਿਹਾ ਕਿ ਇਸ ਤਰਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਦੇ ਹਨ ਅਤੇ ਉਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਦਿੰਦੇ ਹਨ | ਉਨਾਂ ਖਿਡਾਰੀਆਂ ਨੂੰ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ | ਆਯੋਜਕਾਂ ਨੇ ਦੱਸਿਆ ਕਿ ਮੁਕਾਬਲੇ ਵਿਚ ਜੇਤੂ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਹ ਈਵੈਂਟ ਇਲਾਕੇ ਵਿਚ ਖੇਡ ਸੰਸਕਿ੍ਤੀ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ |
ਪਿਛਲੀ ਖ਼ਬਰ ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਵਿਚ ਫ਼ੇਲ੍ਹ ਹੋਈ-ਭੁੱਟਾ ਅਗਲੀ ਖ਼ਬਰ ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਬਾਲ ਲੇਖਕਾਂ ਦੀ ਕਿਤਾਬ ਹੋਈ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।