09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਵਿਚ ਫ਼ੇਲ੍ਹ ਹੋਈ-ਭੁੱਟਾ

ਅਜੀਤ ਡੈਸਕ 09-05-2026
ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਸਾਨੀਪੁਰ ਰੋਡ ਸਥਿਤ ਰਾਮਦਾਸ ਨਗਰ ਵਿਖੇ ਰਣਜੀਤ ਸਿੰਘ ਦੀ ਅਗਵਾਈ ਹੇਠ ਰੱਖੇ ਸਮਾਗਮ ਦੌਰਾਨ ਹਰਜੀਤ ਸਿੰਘ ਰਾਮਦਾਸ ਨਗਰ ਨੂੰ ਬੀ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਅਤੇ ਉਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ | ਇਸ ਮੌਕੇ ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੀ ਝੂਠੀ ਇਸ਼ਤਿਹਾਰਬਾਜ਼ੀ 'ਤੇ ਤਾਂ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ, ਜਦੋਂ ਕਿ ਮੁਲਾਜ਼ਮਾਂ ਦਾ ਬਕਾਇਆ ਦੇਣ ਵਾਸਤੇ ਸਰਕਾਰ ਕੋਲ ਪੈਸੇ ਨਹੀਂ ਹਨ | ਉਨਾਂ ਕਿਹਾ ਕਿ ਪੰਜਾਬ ਦੇ 3 ਲੱਖ 17 ਹਜ਼ਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਕਿਉਂਕਿ ਬੈਂਕਾਂ ਨੂੰ ਸਰਕਾਰ ਵਲੋਂ ਅਦਾਇਗੀ ਨਹੀਂ ਕੀਤੀ ਗਈ | ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਭੁੱਲ ਚੁੱਕੀ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਹੀ ਉਨਾਂ ਨੂੰ ਸੂਬੇ ਵਿਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਸੀ | ਕਿਉਂਕਿ ਵੋਟਾਂ ਤੋਂ ਪਹਿਲਾਂ ਤਾਂ ਭਗਵੰਤ ਸਿੰਘ ਮਾਨ ਮੁਲਾਜ਼ਮਾਂ ਦੇ ਧਰਨਿਆਂ ਵਿਚ ਜਾ ਕੇ ਉਨਾਂ ਦੇ ਹੱਕਾਂ ਦੀਆਂ ਗੱਲਾਂ ਕਰਦੇ ਸਨ ਪ੍ਰੰਤੂ ਸਰਕਾਰ ਬਣਦੇ ਹੀ ਉਨਾਂ ਦਾ ਰਵੱਈਆ ਬਦਲ ਗਿਆ | ਜਿਸ ਤੋਂ ਸਪਸ਼ਟ ਹੈ ਕਿ ਇਹ ਸਰਕਾਰ ਕਿਸੇ ਵੀ ਵਰਗ ਦੇ ਹੱਕਾਂ ਬਾਰੇ ਨਹੀਂ ਸੋਚਦੀ | ਇਸ ਮੌਕੇ ਜਰਨੈਲ ਸਿੰਘ ਖ਼ਾਲਸਾ ਸਾਨੀਪੁਰ ਹਲਕਾ ਪ੍ਰਧਾਨ ਬੀ.ਸੀ ਵਿੰਗ, ਤਜਿੰਦਰ ਸਿੰਘ ਕੋਹਲੀ, ਪੰਕਜ ਸ਼ਰਮਾ, ਤਜਿੰਦਰ ਸਿੰਘ ਨੰਬਰਦਾਰ, ਅੰਮਿ੍ਤਪਾਲ ਸਿੰਘ, ਰਾਜੀਵ ਠਾਕੁਰ, ਪੁਨੀਤ ਕੁਮਾਰ, ਜਗਦੀਪ ਸਿੰਘ ਚੱਠਾ, ਬਲਜੀਤ ਸਿੰਘ ਖ਼ਾਲਸਾ, ਤਰੁਣ ਕੁਮਾਰੀ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਮਨਜੀਤ ਸਿੰਘ ਰਾਜੂ, ਤਜਿੰਦਰ ਸਿੰਘ ਕਾਕਾ, ਨਰਿੰਦਰ ਸਿੰਘ ਠੇਕੇਦਾਰ, ਨਿਰਮਲ ਸਿੰਘ ਸਾਨੀਪੁਰ,ਐਡਵੋਕੇਟ ਜਸਬੀਰ ਸਿੰਘ, ਮੋਨੂ ਰੈਲੀ, ਸੋਨੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਨਰਸਿੰਗ ਹਫ਼ਤਾ-2026 ਦੀ ਸ਼ਾਨਦਾਰ ਸ਼ੁਰੂਆਤ <br/> ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਚੌਥੀ ਓਪਨ ਸਕੇਟਿੰਗ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।