15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਧਾਇਕ ਬੜਿੰਗ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜੀਤ ਡੈਸਕ 16-05-2026
ਅਮਲੋਹ, 15 ਮਈ (ਕੇਵਲ ਸਿੰਘ)-ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਪਿੰਡ ਘੁਟੀਂਡ ਅਤੇ ਜਲਾਲਪੁਰ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਜਥੇ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈ ਗਈ ਇਹ ਸਕੀਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਆਪਣੇ ਪਵਿੱਤਰ ਧਰਮ ਅਸਥਾਨਾਂ 'ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਵਿਧਾਇਕ ਨੇ ਸ਼ਰਧਾਲੂਆਂ ਦੀ ਸੁਖਦ ਅਤੇ ਸਫਲ ਯਾਤਰਾ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ | ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ 'ਚ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਵਰਕਸ਼ਾਪ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।