15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇਠ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 16-05-2026
ਖਮਾਣੋਂ, 15 ਮਈ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਪਾਠਾਂ ਦੀ ਚੱਲ ਰਹੀ ਲੜੀ ਦੇ 109ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਹ ਸ੍ਰੀ ਅਖੰਡ ਪਾਠ ਸਾਹਿਬ ਦਰਸ਼ਨ ਸਿੰਘ ਲੁਹਾਰ ਮਾਜਰਾ ਵਾਲਿਆਂ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਪੂਰਨ ਕਰਵਾਏ ਗਏ | ਜਾਣਕਾਰੀ ਦਿੰਦਿਆਂ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ 'ਤੇ ਬਹਾਦਰ ਸਿੰਘ ਥਾਬਲਾਂ ਵਾਲਿਆਂ ਦੇ ਢਾਡੀ ਜਥੇ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਦਾ ਗਾਇਨ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖ ਧਰਮ ਲਈ ਕੀਤੀਆਂ ਅਦੁੱਤੀਆਂ ਕੁਰਬਾਨੀਆਂ ਦਾ ਇਤਿਹਾਸ ਸਰਵਣ ਕਰਵਾਇਆ ਗਿਆ | ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰ. ਸਮਾਰਟ ਸਕੂਲ ਕੰਨਿਆ ਸਰਹਿੰਦ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਵਿਧਾਇਕ ਬੜਿੰਗ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।