09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਲਕਾ ਅਮਲੋਹ ਦੇ ਵਿਧਾਇਕ ਬੜਿੰਗ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਚੋਣ ਪ੍ਰਚਾਰ <br/>

ਅਜੀਤ ਡੈਸਕ 23-05-2026
ਮੰਡੀ ਗੋਬਿੰਦਗੜ੍ਹ, 22 ਮਈ (ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਚੋਣ ਪ੍ਰਚਾਰ ਕੀਤਾ ਗਿਆ ਅਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਗਈ | ਇਸ ਦੌਰਾਨ ਵਿਧਾਇਕ ਬੜਿੰਗ ਨੇ ਵਾਰਡ ਨੰਬਰ. 20 ਤੋਂ 'ਆਪ' ਦੇ ਉਮੀਦਵਾਰ ਸੁਖਵਿੰਦਰ ਸਿੰਘ ਭਾਂਬਰੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਮੰਡੀ ਗੋਬਿੰਦਗੜ੍ਹ ਦੇ ਸਰਬਪੱਖੀ ਵਿਕਾਸ ਲਈ ਨਗਰ ਕੌਂਸਲ ਵਿਚ ਵੀ ਇਮਾਨਦਾਰ ਤੇ ਲੋਕ ਹਿਤੈਸ਼ੀ ਨੁਮਾਇੰਦਿਆਂ ਦੀ ਲੋੜ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਬਿਹਤਰ ਵਿਕਾਸ, ਸਫ਼ਾਈ ਪ੍ਰਬੰਧਾਂ ਅਤੇ ਆਧੁਨਿਕ ਸਹੂਲਤਾਂ ਲਈ 'ਆਪ' ਉਮੀਦਵਾਰ ਸੁਖਵਿੰਦਰ ਸਿੰਘ ਭਾਂਬਰੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਡਾ. ਭਲਵਿੰਦਰ ਸਿੰਘ ਗੋਗੀ, ਯਾਦਵਿੰਦਰ ਵਿਰਕ ਅਤੇ ਭੁਪਿੰਦਰ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ, ਸਮਰਥਕ ਅਤੇ 'ਆਪ' ਆਗੂ ਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਏਗੀ-ਰਿਆ, ਜੱਲ੍ਹਾ <br/> ਅਗਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਨੇ ਵੈਦਿਕ ਅਤੇ ਆਯੁਰਵੈਦਿਕ ਆਹਾਰ ਵਿਗਿਆਨ 'ਤੇ ਅੰਤਰਰਾਸ਼ਟਰੀ ਖੋਜ ਪ੍ਰੋਜੈਕਟ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।