09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੀ.ਓ. ਸਟਾਫ਼ ਵਲੋਂ ਚੈੱਕ ਬਾਊਂਸ ਦੇ ਮਾਮਲੇ 'ਚ ਇਕ ਭਗੌੜਾ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 23-05-2026
ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਊਾਸ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਦਾ ਗੌਰਵ ਕੁਮਾਰ ਨਾਲ 10 ਲੱਖ ਰੁਪਏ ਦਾ ਲੈਣ ਦੇਣ ਸੀ, ਜਿਸ ਤੇ ਮਨੀਸ਼ ਕੁਮਾਰ ਨੇ ਗੌਰਵ ਕੁਮਾਰ ਦੇ ਖ਼ਿਲਾਫ਼ ਮਾਨਯੋਗ ਅਦਾਲਤ ਅਮਲੋਹ ਵਿਚ ਕੇਸ ਦਾਇਰ ਕੀਤਾ ਸੀ ਤੇ ਇਸ ਕੇਸ 'ਚ ਅਦਾਲਤ ਅਮਲੋਹ ਵਲੋਂ ਗੌਰਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਜਿਸ 'ਤੇ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ, ਗੌਰਵ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਗੌਰਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ |

ਪਿਛਲੀ ਖ਼ਬਰ ਖੜ੍ਹੇ ਟਰਾਲੇ 'ਚ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਪੀਣ ਵਾਲਾ ਸ਼ੁੱਧ ਪਾਣੀ ਅਤੇ ਸੀਵਰੇਜ ਦਾ ਮੁੱਦਾ ਬਣਿਆ ਲੋਕਾਂ ਦੀ ਸਭ ਤੋਂ ਵੱਡੀ ਚਿੰਤਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।