09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿਹਤ ਵਿਭਾਗ ਨੇ ਮੱਛਰ ਦੇ ਲਾਰਵੇ ਸੰਬੰਧੀ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਦੀ ਕੀਤੀ ਚੈਕਿੰਗ-ਸਿਵਲ ਸਰਜਨ <br/>

ਸਿਵਲ ਹਸਪਤਾਲ ਵਿਖੇ ਡੇਂਗੂ ਵਿਰੋਧੀ ਗਤੀਵਿਧੀਆਂ ਸੰਬੰਧੀ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਸਾਥੀਆਂ ਸਮੇਤ ਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 23-05-2026
ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲੇ੍ਹ ਭਰ ਅੰਦਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿਚ ਮੱਛਰ ਦੇ ਲਾਰਵੇ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਲੋਕ ਨਿਰਮਾਣ ਵਿਭਾਗ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਬੱਚਤ ਭਵਨ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਡੀ.ਸੀ. ਕੰਪਲੈਕਸ, ਜ਼ਿਲ੍ਹਾ ਕਚਹਿਰੀਆਂ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਡਾ. ਸੰਪਨ ਅਤਰੀ ਨੇ ਬੀ.ਡੀ.ਪੀ.ਓ. ਅਤੇ ਟੈਲੀਫ਼ੋਨ ਵਿਭਾਗ ਦੇ ਦਫ਼ਤਰਾਂ ਦੀ ਡੇਂਗੂ ਸਬੰਧੀ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੱਛਰ ਦੇ ਮਿਲੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਲਾਰਵਾ ਮਿਲਣ ਵਾਲੇ ਦਫ਼ਤਰਾਂ ਦੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ ਤੇ ਚੇਤਾਵਨੀ ਦਿੱਤੀ ਗਈ ਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ | ਸਿਹਤ ਵਿਭਾਗ ਨੇ ਦਫ਼ਤਰਾਂ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਤੇ ਹੋਰ ਬਿਮਾਰੀਆਂ ਨੂੰ ਕਾਬੂ ਵਿਚ ਰੱਖਿਆ ਜਾ ਸਕਦਾ ਹੈ | ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਗਮਲਿਆਂ, ਕੂਲਰਾਂ, ਫ਼ਰਿੱਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ ਤੇ ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਟੈਨੋ ਬਲਜੀਤ ਕੌਰ, ਸਹਾਇਕ ਮਲੇਰੀਆ ਅਫ਼ਸਰ ਕੁਲਬੀਰ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਸਿਹਤ ਸੁਪਰਵਾਈਜ਼ਰ ਰਸ਼ਮਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਹਰੀ ਸਿੰਘ ਅਤੇ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਤਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਧਾਰਮਿਕ ਸੰਸਥਾਵਾਂ ਦਾ ਦੌਰਾ ਕਰ ਕੇ ਪ੍ਰਸ਼ਾਦ ਆਦਿ ਲਈ ਕੰਪੋਸਿਟੇਬਲ ਕੈਰੀ ਬ... ਅਗਲੀ ਖ਼ਬਰ ਟਰੇਨ 'ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।