21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ <br/>

ਬਜ਼ੁਰਗ ਨੂੰ ਵ੍ਹੀਲ ਚੇਅਰ ਤੇ ਲੈ ਕੇ ਜਾਂਦੇ ਹੋਏ ਪਰਿਵਾਰਕ ਮਾੈਬਰ <br/> ਰਾਜਪੁਰਾ ਵਿਖੇ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਇਕੱਠੇ ਚਾਹ ਦੇ ਕੱਪ ਦੀਆਂ ਚੁਸਕੀਆਂ ਲੈਂਦੇ ਹੋਏ, ਨਾਲ ਬੀਬੀਆਂ ਆਪਣੇ ਵੋਟ ਦਾ ਇਸਤੇਮਾਲ ਕਰਦੀਆਂ ਹੋਈਆਂ | ਤਸਵੀਰਾਂ : ਜੀ.ਪੀ. ਸਿੰਘ/ਰਣਜੀਤ ਸਿੰਘ <br/> 27-05-2026
ਰਾਜਪੁਰਾ, 26 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਥਾਨਿਕ ਸ਼ਹਿਰ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ ਹੈ | ਵਾਰਡ ਨੰਬਰ 16 ਦੇ ਉਮੀਦਵਾਰਾਂ ਨੇ ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ ਕਾਇਮ ਕੀਤੀ ਜਦੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਚਾਹ ਦੇ ਕੱਪ ਦੀਆਂ ਚੁਸਕੀਆਂ ਸਾਂਝੀਆਂ ਕੀਤੀਆਂ | ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਸਵੇਰੇ ਅੱਠ ਵਜੇ ਪੋਲਿੰਗ ਬੂਥਾਂ ਤੇ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਵੇਖਣ ਨੰੂ ਮਿਲੀਆਂ | ਜਾਣਕਾਰੀ ਮੁਤਾਬਿਕ ਅੱਜ ਨਗਰ ਕੌਂਸਲ ਚੋਣਾਂ ਦਾ ਕੰਮ ਇਕ ਦੋ ਘਟਨਾਵਾਂ ਨੂੰ ਛੱਡ ਕੇ ਅਮਨ ਅਮਾਨ ਨਾਲ ਨੇਪਰੇ ਚੜ ਗਿਆ ਹੈ | ਇਸ ਸੰਬੰਧੀ ਸਭ ਤੋਂ ਵਧੀਆ ਭਾਈਚਾਰਕ ਸਾਂਝ ਦੀ ਮਿਸਾਲ ਵਾਰਡ ਨੰਬਰ 16 ਦੇ ਉਮੀਦਵਾਰਾਂ ਨੇ ਚਾਹ ਦੇ ਕੱਪ ਦੀਆਂ ਚੁਸਕੀਆਂ ਸਾਂਝੀਆਂ ਕਰਕੇ ਕੀਤੀ ਜਦੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਸੱਤਾਧਾਰੀ ਧਿਰ ਦੇ ਪ੍ਰਵੀਨ ਛਾਬੜਾ, ਕਾਂਗਰਸ ਪਾਰਟੀ ਦੇ ਚੌਧਰੀ ਅੰਕਿਤ ਅਤੇ ਭਾਜਪਾ ਦੇ ਅਜੈ ਤਨੇਜਾ ਨੇ ਚਾਹ ਦਾ ਕੱਪ ਸਾਂਝਾ ਕੀਤਾ | ਇਹ ਗੱਲ ਸ਼ਹਿਰ ਵਿਚ ਮਿਸਾਲ ਬਣੀ ਹੋਈ ਹੈ | ਇਸ ਦੇ ਨਾਲ ਹੀ ਸਵੇਰੇ ਅੱਠ ਵਜੇ ਤੋਂ ਪਹਿਲਾਂ ਹੀ ਵੋਟਰ ਪੋਲਿੰਗ ਬੂਥਾਂ 'ਤੇ ਪੁੱਜ ਗਏ ਸਨ | ਵੋਟਰਾਂ ਦਾ ਕਹਿਣਾ ਸੀ ਕਿ ਉਹ ਧੁੱਪ ਤੋਂ ਪਹਿਲਾਂ-ਪਹਿਲਾਂ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਨ ਲਈ ਆਏ ਹਨ | ਵੱਖ ਵੱਖ ਪੋਲਿੰਗ ਬੂਥਾਂ 'ਤੇ ਵੱਡੀ ਉਮਰ ਦੇ ਬਜ਼ੁਰਗਾਂ ਨੇ ਬਹੁਤ ਹੀ ਉਤਸ਼ਾਹ ਨਾਲ ਵੋਟ ਪਾਈ |

ਪਿਛਲੀ ਖ਼ਬਰ ਨਗਰ ਕੌਸਲ ਚੋਣਾਂ ਦੌਰਾਨ ਪੁੱਜੇ ਕਰਨ ਸਿੰਘ ਦਾ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਵਾਸੀਆਂ ਵਲੋਂ ਸਵਾਗਤ <br/> ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅਰਬਨ ਅਸਟੇਟ 'ਚ 5 ਕਰੋੜ ਨਾਲ 25 ਕਿੱਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।