01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਧਾਰਮਿਕ ਅਸਥਾਨਾਂ ਦੀ ਮਰਯਾਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਉਪਲੀ

ਅਜੀਤ ਡੈਸਕ 30-05-2026
ਭੁੱਨਰਹੇੜੀ, 29 ਮਈ (ਧਨਵੰਤ ਸਿੰਘ)-ਕਲਗੀਧਰ ਸਭਾ ਭੁੱਨਰਹੇੜੀ ਦੇ ਪ੍ਰਧਾਨ ਗੁਰਜੀਤ ਸਿੰਘ ਉਪਲੀ ਨੇ ਸਨÏਰ ਵਿਚ ਧਾਰਮਿਕ ਅਸਥਾਨ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਿਤਾਉਂਦੇ ਹੋਏ ਕਿਹਾ ਕਿ ਇਹ ਕਦਮ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ, ਸਗੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਕਾਰਵਾਈ ਵੀ ਹੈ¢ ਉਨ੍ਹਾਂ ਕਿਹਾ ਕਿ ਹਰ ਧਰਮ ਵਿਚ ਧਾਰਮਿਕ ਅਸਥਾਨਾਂ ਦੀ ਇਕ ਵਿਸ਼ੇਸ਼ ਮਰਯਾਦਾ ਅਤੇ ਪਵਿੱਤਰਤਾ ਹੁੰਦੀ ਹੈ, ਜਿਸ ਦੀ ਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ¢ ਅਜਿਹੇ ਅਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣਾ ਨਾ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮਾਜ ਵਿਚ ਗਲਤ ਸੰਦੇਸ਼ ਵੀ ਪੈਦਾ ਕਰਦਾ ਹੈ¢ ਗੁਰਜੀਤ ਸਿੰਘ ਉਪਲੀ ਨੇ ਕਿਹਾ ਕਿ ਸਨੌਰ ਵਿਚ ਬਣੀ ਇਹ ਸਥਿਤੀ ਕਾਫੀ ਚਿੰਤਾਜਨਕ ਹੈ¢ ਸਥਾਨਕ ਲੋਕਾਂ ਅਤੇ ਆਮ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ¢ ਇਸ ਨਾਲ ਸੱਚਾਈ ਸਾਹਮਣੇ ਆਈ ਹੈ ਅਤੇ ਪ੍ਰਸ਼ਾਸਨ 'ਤੇ ਕਾਰਵਾਈ ਲਈ ਦਬਾਅ ਬਣਿਆ ਹੈ¢
ਪਿਛਲੀ ਖ਼ਬਰ ਗੰਨੇ ਦੀ ਬਕਾਇਆ ਸਬਸਿਡੀ ਲਈ ਅਮਲੋਹ ਮਿੱਲ ਦੇ ਪ੍ਰਬੰਧਕਾਂ ਨਾਲ ਕਿਸਾਨਾਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਗਰਮੀ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।