15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੋਬਾਈਲ ਫ਼ੋਨ 'ਤੇ ਗੱਲ ਕਰਦੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ

ਅਜੀਤ ਡੈਸਕ 31-05-2026
ਸਮਾਣਾ, 30 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਾਤੜਾਂ ਸੜਕ 'ਤੇ ਸਥਿਤ ਪੰਜਾਬ ਹਰਿਆਣਾ ਢਾਬੇ ਦੇ ਨੇੜੇ ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਬੰਮਨਾ ਪੱਤੀ ਦੇ ਰਹਿਣ ਵਾਲੇ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ 30 ਸਾਲਾ ਅਵਤਾਰ ਸਿੰਘ ਆਪਣੇ ਦੋਸਤਾਂ ਨਾਲ ਢਾਬੇ 'ਤੇ ਖਾਣਾ ਖਾਣ ਗਿਆ ਸੀ ਤੇ ਉਹ ਖਾਣੇ ਦਾ ਆਰਡਰ ਦੇਣ ਉਪਰੰਤ ਫ਼ੋਨ 'ਤੇ ਗੱਲ ਕਰਦਿਆਂ ਸੜਕ ਵੱਲ ਚਲਾ ਗਿਆ | ਇਸ ਦੌਰਾਨ ਦੂਸਰੇ ਪਾਸੇ ਤੋਂ ਆ ਰਹੇ ਇਕ ਵਾਹਨ ਦੀ ਲਪੇਟ ਵਿਚ ਆਉਣ 'ਤੇ ਅਵਤਾਰ ਸਿੰਘ ਬੁਰੀ ਤਰ੍ਹਾਂ ਕੁਚਲਿਆ ਗਿਆ | ਗੰਭੀਰ ਜ਼ਖਮੀ ਨੌਜਵਾਨ ਨੂੰ ਉਸ ਦੇ ਸਾਥੀਆਂ ਵਲੋਂ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ | ਜਿੱਥੇ ਡਾਕਟਰਾਂ ਨੇ ਅਵਤਾਰ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਵਾਹਨ ਚਾਲਕ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁੱਟਾ ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਭਾਖੜਾ ਨਹਿਰ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।