15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ-ਸਿਵਲ ਸਰਜਨ

ਅਜੀਤ ਡੈਸਕ 31-05-2026
ਫ਼ਤਹਿਗੜ੍ਹ ਸਾਹਿਬ, 30 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਵਿਭਾਗ ਵਲੋਂ ਧਾਰਮਿਕ ਸਥਾਨਾਂ, ਇਤਿਹਾਸਿਕ ਸਥਾਨਾਂ ਅਤੇ ਮੈਰਿਜ ਪੈਲਸਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਆਮ ਖ਼ਾਸ ਬਾਗ਼, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵਲੋਂ ਜੋਤੀ ਸਰੂਪ ਗੁਰਦੁਆਰਾ ਸਾਹਿਬ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਮੇਨ ਗੁਰਦੁਆਰਾ ਸਾਹਿਬ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਅਤੇ ਰੋਜਾ ਸ਼ਰੀਫ਼, ਡਾ. ਸੰਪਨ ਅਤਰੀ ਵਲੋਂ ਮਾਤਾ ਚਕੇਸ਼ਵਰੀ ਮੰਦਿਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਦੁਆਰਾ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ | ਗੁਰਦੁਆਰਾ ਸਾਹਿਬ ਵਿਖੇ ਮੱਛਰ ਦੇ ਲਾਰਵੇ ਦੀ ਚੈਕਿੰਗ ਕਰਨ ਮੌਕੇ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ 'ਤੇ ਇੰਚਾਰਜ ਤਰਸੇਮ ਸਿੰਘ, ਸੰਜੀਵ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਸਿੱਖ ਯਾਦ ਵਿਚ 1984 ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਸੰਪੰਨ ਅਗਲੀ ਖ਼ਬਰ ਪਵਨ ਗੁਪਤਾ ਦੀ ਅਗਵਾਈ 'ਚ ਵੱਖ-ਵੱਖ ਹਿੰਦੂ ਸੰਗਠਨਾਂ ਦੀ ਹੋਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।