15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੋਰਡੀਆ ਸੰਸਥਾਨ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ

ਅਜੀਤ ਡੈਸਕ 31-05-2026
ਸੰਘੋਲ, 30 ਮਈ (ਪਰਮਵੀਰ ਸਿੰਘ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਗਲੋਬਲ ਇੰਡੀਅਨ ਆਰਗਨਾਈਜ਼ੇਸ਼ਨ (ਜੀਓ) ਅਤੇ ਰੋਟਰੀ ਕਲੱਬ ਮੋਰਿੰਡਾ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ ਦਿਲਜੀਤ ਸਿੰਘ ਰਾਣਾ ਅਤੇ ਕਾਰਜਕਾਰੀ ਟਰੱਸਟੀ ਅਤੇ ਜੀਓ ਐਜੂਕੇਸ਼ਨ ਕਾਊਾਸਿਲ ਦੇ ਚੇਅਰਪਰਸਨ ਡਾ: ਉਰਮਿਲ ਵਰਮਾ ਨੇ ਰੋਟਰੀ ਕਲੱਬ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੈਂਪ ਦਾ ਉਦਘਾਟਨ ਕੀਤਾ | ਕੈਂਪ 'ਚ ਵਿਚ ਵੱਡੀ ਗਿਣਤੀ ਲੋਕਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਅਰੋੜਾ ਡੈਂਟਲ ਕਲੀਨਿਕ ਮੋਰਿੰਡਾ ਦੇ ਡਾ. ਸੰਦੀਪ ਅਰੋੜਾ ਅਤੇ ਹੋਰਨਾਂ ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਦੇ ਦੰਦਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਮੌਕੇ 'ਤੇ ਹੀ ਇਲਾਜ ਲਈ ਵਿਸ਼ੇਸ਼ ਸੁਝਾਅ ਦਿੱਤੇ | ਇਸ ਮੌਕੇ ਰੋਟਰੀ ਕਲੱਬ ਦੇ ਅਧਿਕਾਰੀਆਂ ਨੇ ਸੰਸਥਾ ਅਤੇ ਜੀਓ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੀਆਂ ਸੰਸਥਾਵਾਂ ਅਤੇ ਲੋਕ ਹੀ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ | ਡਾ. ਸੰਦੀਪ ਅਰੋੜਾ ਨੇ ਸੰਸਥਾ ਦੀ ਮੈਨੇਜਮੈਂਟ ਅਤੇ ਟੀਮ ਅਤੇ ਸਮੁੱਚੇ ਸਟਾਫ਼ ਦਾ ਇਸ ਕੈਂਪ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ 'ਤੇ ਸੰਘੋਲ ਪਿੰਡ ਦੇ ਸਰਪੰਚ ਭੂਸ਼ਨ ਰਾਣਾ, ਕੋਰਡੀਆ ਕੈਂਪਸ ਡਾਇਰੈਕਟਰ ਡਾ. ਰਾਜਬੀਰ ਸਿੰਘ ਗੂਲੀਆ, ਡਾ. ਰਵੀ ਪ੍ਰਕਾਸ਼ ਮਿਸ਼ਰਾ, ਪਿ੍ੰਸੀਪਲ ਡਾ. ਜਯੋਤੀ ਸ਼ਰਮਾ, ਅਜੇਵੀਰ ਸਿੰਘ ਅਤੇ ਹੋਰ ਸਟਾਫ਼ ਮੌਜੂਦ ਰਿਹਾ |
ਪਿਛਲੀ ਖ਼ਬਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ-2026 ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ... ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਵਿਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।