ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜਪਾਲ ਦੇ ਨਾਂਅ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
03-06-2026
ਸਰਹੱਦੀ ਵਪਾਰ ਅਤੇ ਚੰਡੀਗੜ੍ਹ ਦਾ ਮੁੱਦਾ ਵੀ ਚੁੱਕਿਆ
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਮੰਗ ਪੱਤਰ ਵਿਚ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਾਘਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ | ਇਸ ਨਾਲ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ | ਇਸ ਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਿਲ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ ਹੈ | ਪੂਨੀਆ ਨੇ ਕਿਹਾ ਕਿ ਮੰਗ ਪੱਤਰ ਵਿਚ ਸ਼ਾਮਿਲ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਹੱਕਾਂ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ | ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਸਕਾਰਾਤਮਿਕ ਪਹਿਲ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਸੰਘਰਸ਼ ਪ੍ਰੋਗ੍ਰਾਮ ਵਿਚ ਸ਼ਾਮਿਲ ਹੋਣ ਬਦਲੇ ਧੰਨਵਾਦ ਕੀਤਾ | ਉਪਰੰਤ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਪਾਰਟੀ ਦੇ ਕੋਰ ਕਮੇਟੀ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਗੁਰਜੀਤ ਸਿੰਘ ਤਲਵੰਡੀ, ਰਣਬੀਰ ਸਿੰਘ ਪੂਨੀਆ, ਹਰਵੇਲ ਸਿੰਘ ਮਾਧੋਪੁਰ, ਬਲਤੇਜ ਸਿੰਘ ਮਹਿਦੂਦਾਂ ਵਲੋਂ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ 'ਤੇ ਜੱਸਾ ਸਿੰਘ ਆਹਲੂਵਾਲੀਆ, ਦਰਬਾਰਾ ਸਿੰਘ ਰੰਧਾਵਾ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਗੁਰਦੇਵ ਸਿੰਘ ਵਿਰਕ, ਗੁਰਮੇਲ ਸਿੰਘ ਭਗੜਾਣਾ, ਸੁਰਿੰਦਰ ਸਿੰਘ ਸੁਹਾਗਹੇੜੀ, ਹਰਮੇਲ ਸਿੰਘ ਰੰਘੇੜਾ, ਅਮਰਜੀਤ ਸਿੰਘ ਮੁੱਢੜੀਆਂ, ਕਸ਼ਮੀਰਾ ਸਿੰਘ ਬਿਲਾਸਪੁਰ, ਸਤਬੀਰ ਸਿੰਘ ਸਾਲਾਣਾ, ਪਰਮਜੀਤ ਸਿੰਘ, ਕੇਸਰ ਸਿੰਘ, ਹਰੀ ਸਿੰਘ ਚਮਕ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਇਕਬਾਲ ਸਿੰਘ, ਮਲਕੀਤ ਸਿੰਘ ਰੈਲੋ, ਜਗਦੀਸ਼ ਸਿੰਘ ਬੈਂਸ, ਨਿਰਮਲ ਸਿੰਘ ਸਾਦੀਪੁਰ, ਸਨੇਹਪਾਲ ਸਿੰਘ ਰਸ਼ੀਦਪੁਰ, ਭਾਗ ਸਿੰਘ ਚੁੰਨੀ, ਮਾਸਟਰ ਅਜੀਤ ਸਿੰਘ, ਜਸਵੀਰ ਸਿੰਘ ਸ਼ਹੀਦਗੜ੍ਹ, ਜਗਤਾਰ ਸਿੰਘ ਭੱਟੀਆਂ, ਰਾਕੇਸ਼ ਕੁਮਾਰ ਬੁੱਧੂ, ਸੁਰਜੀਤ ਸਿੰਘ ਨੰਬਰਦਾਰ, ਜਰਨੈਲ ਸਿੰਘ ਨਬੀਪੁਰ, ਜੁਝਾਰ ਸਿੰਘ ਮਾਜਰੀ ਸੋਢੀਆਂ, ਸਰਬਜੀਤ ਸਿੰਘ ਤਲਵਾੜਾ, ਨਿਰਭੈ ਸਿੰਘ ਖੇੜਾ, ਜਸਵੀਰ ਸਿੰਘ ਲੋਹਾਖੇੜੀ, ਨਿਰਮਲ ਸਿੰਘ ਮੱਠੀ, ਗੁਰਜੀਤ ਸਿੰਘ ਧੀਰਪੁਰ, ਰਵਿੰਦਰ ਸਿੰਘ ਕਾਕਾ, ਕੁਲਵੰਤ ਕੌਰ, ਲਖਵੀਰ ਸਿੰਘ ਰੁਪਾਲਹੇੜੀ, ਜਸਵਿੰਦਰ ਕੌਰ ਕਮਾਲੀ, ਪਿ੍ਤੀ ਦੁਫੇੜਾ, ਆਸ਼ਾ ਰਾਣੀ, ਬਲਜੀਤ ਕੌਰ, ਬਲਜੀਤ ਕੌਰ, ਹਰਜੀਤ ਕੌਰ, ਜਸਵਿੰਦਰ ਕੌਰ, ਦਲਜੀਤ ਕੌਰ, ਕੁਲਵੰਤ ਕੌਰ, ਕੋਮਲ ਕਮਾਲੀ, ਤੇਜਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |