ਫ਼ਤਹਿਗੜ੍ਹ ਸਾਹਿਬ, 2 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੁੱਲ 4,55,004 ਵੋਟਰਾਂ 'ਚੋਂ ਹੁਣ ਤੱਕ 3,97,315 ਵੋਟਰਾਂ (87.32 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ¢ ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਵਿਚ 7 ਜੂਨ ਦਿਨ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ¢ ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ¢ ਸਾਲ 2003 ਦੀ ਵੋਟਰ ਸੂਚੀ ਦੇ ਆਧਾਰ 'ਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ 'ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ¢ ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਇਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ¢